By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਜਲੰਧਰ ਪ੍ਰਸ਼ਾਸਨ ਵੱਲੋਂ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਜਲੰਧਰ ਪ੍ਰਸ਼ਾਸਨ ਵੱਲੋਂ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ
Jalandhar

ਜਲੰਧਰ ਪ੍ਰਸ਼ਾਸਨ ਵੱਲੋਂ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬਚਾਅ ਤੇ ਅੱਗ ਬੁਝਾਊ ਮੁਹਿੰਮ ਚਲਾਈ ਗਈ

Varesh Neelkanth
Last updated: November 28, 2026 10:34 am
Varesh Neelkanth
22 hours ago
Share
SHARE
Highlights
  • ਡਰਿੱਲ ਦਾ ਉਦੇਸ਼ ਐਮਰਜੈਂਸੀ ਸਥਿਤੀਆਂ ਦੌਰਾਨ ਵਿਭਾਗਾਂ ਵਿਚਕਾਰ ਸੁਚਾਰੂ ਤਾਲਮੇਲ ਯਕੀਨੀ ਬਣਾਉਣਾ : ਐਸ.ਡੀ.ਐਮ.

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬਚਾਅ ਤੇ ਅੱਗ ਬੁਝਾਊ ਮੁਹਿੰਮ ਚਲਾਈ ਗਈ

ਡਰਿੱਲ ਦਾ ਉਦੇਸ਼ ਐਮਰਜੈਂਸੀ ਸਥਿਤੀਆਂ ਦੌਰਾਨ ਵਿਭਾਗਾਂ ਵਿਚਕਾਰ ਸੁਚਾਰੂ ਤਾਲਮੇਲ ਯਕੀਨੀ ਬਣਾਉਣਾ : ਐਸ.ਡੀ.ਐਮ.

ਜਲੰਧਰ, Major Times 

Contents
  • ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬਚਾਅ ਤੇ ਅੱਗ ਬੁਝਾਊ ਮੁਹਿੰਮ ਚਲਾਈ ਗਈ
  • ਡਰਿੱਲ ਦਾ ਉਦੇਸ਼ ਐਮਰਜੈਂਸੀ ਸਥਿਤੀਆਂ ਦੌਰਾਨ ਵਿਭਾਗਾਂ ਵਿਚਕਾਰ ਸੁਚਾਰੂ ਤਾਲਮੇਲ ਯਕੀਨੀ ਬਣਾਉਣਾ : ਐਸ.ਡੀ.ਐਮ.

27 ਨਵੰਬਰ : ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਅਭਿਆਸ ਦੇ ਹਿੱਸੇ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇੱਕ ਵਿਆਪਕ ਮੌਕ ਡਰਿੱਲ ਕਰਵਾਈ ਗਈ। ਸਬ-ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਉਪਿੰਦਰਜੀਤ ਕੌਰ ਬਰਾੜ ਦੀ ਨਿਗਰਾਨੀ ਹੇਠ ਕੀਤੇ ਗਏ ਇਸ ਅਭਿਆਸ ਦੇ ਜ਼ਰੀਏ ਐਮਰਜੈਂਸੀ ਦੌਰਾਨ ਤਿਆਰੀਆਂ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.), ਸਿਵਲ ਡਿਫੈਂਸ, ਪੰਜਾਬ ਪੁਲਿਸ, ਸਿਹਤ ਸੇਵਾਵਾਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵਿਚਕਾਰ ਆਪਸੀ ਤਾਲਮੇਲ ਦੀ ਪਰਖ ਕੀਤੀ ਗਈ। ਇਹ ਡਰਿੱਲ ਰਾਤ ਠੀਕ 8 ਵਜੇ ਦੋ ਮਿੰਟ ਦੇ ਏਅਰ ਰੇਡ ਸਾਇਰਨ ਨਾਲ ਸ਼ੁਰੂ ਹੋਈ। ਇਸ ਤੋਂ ਤੁਰੰਤ ਬਾਅਦ ਪੂਰੇ ਕੰਪਲੈਕਸ ਵਿੱਚ 10 ਮਿੰਟਾਂ ਲਈ ਪੂਰਨ ਬਲੈਕਆਊਟ ਕੀਤਾ ਗਿਆ ਅਤੇ ਨਾਲ ਹੀ ਅੱਗ ਲੱਗਣ ਤੇ ਜਾਨੀ ਨੁਕਸਾਨ ਹੋਣ ਵਰਗੀ ਸਥਿਤੀ ਦਾ ਨਕਲੀ ਦ੍ਰਿਸ਼ ਸਿਰਜਿਆ ਗਿਆ। ਅਲਰਟ ਮਿਲਦੇ ਹੀ ਤੁਰੰਤ ਸਾਰੀਆਂ ਸਬੰਧਤ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਉਨ੍ਹਾਂ ਨੇ ਮਿਲ ਕੇ ਬਚਾਅ ਅਤੇ ਰਾਹਤ ਕਾਰਜਾਂ ਨੂੰ ਅੰਜਾਮ ਦਿੱਤਾ। ਅੱਗ ਬੁਝਾਊ ਅਮਲੇ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾਇਆ, ਜਦਕਿ ਸਿਵਲ ਡਿਫੈਂਸ, ਫਾਇਰ ਸਰਵਿਸਿਜ਼ ਅਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕੀਤੇ। ਇਮਾਰਤ ਵਿੱਚ ਫਸੇ ਲੋਕਾਂ ਨੂੰ ਆਧੁਨਿਕ ‘ਸਟੈਪ-ਡਾਊਨ ਲੈਡਰ’ ਤਕਨੀਕ ਦੀ ਵਰਤੋਂ ਕਰਕੇ ਸੁਰੱਖਿਅਤ ਢੰਗ ਨਾਲ ਹੇਠਾਂ ਉਤਾਰਿਆ ਗਿਆ। ਮੌਕੇ ‘ਤੇ ਹੀ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਫਿਰ ਉੱਥੇ ਮੌਜੂਦ ਐਂਬੂਲੈਂਸਾਂ ਰਾਹੀਂ ਹਸਪਤਾਲ ਭੇਜ ਦਿੱਤਾ ਗਿਆ।
ਮੌਕ ਡਰਿੱਲ ਤੋਂ ਬਾਅਦ ਗੱਲਬਾਤ ਕਰਦਿਆਂ ਐਸ.ਡੀ.ਐਮ. ਉਪਿੰਦਰਜੀਤ ਕੌਰ ਬਰਾੜ ਨੇ ਦੱਸਿਆ ਕਿ ਇਹ ਅਭਿਆਸ ਗ੍ਰਹਿ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਹੈ, ਤਾਂ ਜੋ ਅਸਲ ਸੰਕਟਕਾਲੀਨ ਸਥਿਤੀਆਂ ਦੌਰਾਨ ਵੱਖ-ਵੱਖ ਐਮਰਜੈਂਸੀ ਸੇਵਾਵਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਸਕੇ। ਡਰਿੱਲ ਵਿੱਚ ਸ਼ਾਮਿਲ ਕਰਮਚਾਰੀਆਂ ਦੀ ਫੌਰੀ ਕਾਰਵਾਈ, ਸਮਰਪਣ ਭਾਵਨਾ ਅਤੇ ਪੇਸ਼ੇਵਰ ਸੂਝ-ਬੂਝ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਅਭਿਆਸ ਅਚਾਨਕ ਆਉਣ ਵਾਲੀਆਂ ਐਮਰਜੈਂਸੀ ਸਥਿਤੀਆਂ ਦੌਰਾਨ ਜਾਨਾਂ ਬਚਾਉਣ ਲਈ ਬਹੁਤ ਮਹੱਤਵਪੂਰਣ ਹਨ।

गढ़ा रोड फ्लाईओवर विवाद में दुकानदारों के समर्थन में उतरे डिप्टी मेयर मलकीत सिंह सुबाना
ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਲਈ ਜਲੰਧਰ ਤਿਆਰ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ ਦੇ ਐਲਾਨ ਨਾਲ ਜਲੰਧਰ ਵਿੱਚ ਜਸ਼ਨ ਦਾ ਮਾਹੌਲ
Jalandhar Crime News: जालंधर-लुधियाना नेशनल हाईवे पर बंदूक की नोक पर खौफनाक लूट
ਸ਼ਹੀਦ ਊਧਮ ਸਿੰਘ ਨਗਰ ਵਿਖੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਵਿਸ਼ਾਲ ਮੀਟਿੰਗ
Share This Article
Facebook Whatsapp Whatsapp Telegram Email Print
Previous Article ਪੰਜਾਬ ‘ਚ ਠੰਢ ਨੇ ਫੜਿਆ ਜ਼ੋਰ, 12 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ;
Next Article ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਕਸੂਦਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ 
Leave a Comment

Leave a Reply Cancel reply

Your email address will not be published. Required fields are marked *

बूटा मंडी इलाके में छुरी मारकर एक व्यक्ति की हत्या
Breaking
चलती कार में आग एक ने कूदकर जान बचाई दूसरे बेहोश होकर गिरा
Breaking
ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਕਸੂਦਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ 
Jalandhar
ਪੰਜਾਬ ‘ਚ ਠੰਢ ਨੇ ਫੜਿਆ ਜ਼ੋਰ, 12 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ;
Punjab
SGPC ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਹਿਲੀ ਮੀਟਿੰਗ ਦਸੰਬਰ ਦੇ ਪਹਿਲੇ ਹਫ਼ਤੇ, ਐਡਵੋਕੇਟ ਧਾਮੀ ਕਰਨਗੇ ਪ੍ਰਧਾਨਗੀ
Breaking Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?