By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ
Jalandhar

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ

ਪ੍ਰੋਗਰਾਮ ਵਿੱਚ  ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ, ਕਾਨੂੰਨੀ ਢਾਂਚੇ ਅਤੇ ਡਿਜੀਟਲ ਸੁਰੱਖਿਆ ਬਾਰੇ ਜਾਗਰੂਕ ਕੀਤਾ 

Varesh Neelkanth
Last updated: November 26, 2026 11:48 pm
Varesh Neelkanth
29 minutes ago
Share
SHARE
Highlights
  • ਅਧਿਆਪਕਾਂ ਦੀ ਮਹੱਤਵਪੂਰਣ ਭੂਮਿਕਾ 'ਤੇ ਜ਼ੋਰ ਦਿੱਤਾ।

ਪ੍ਰੋਗਰਾਮ ਵਿੱਚ  ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ, ਕਾਨੂੰਨੀ ਢਾਂਚੇ ਅਤੇ ਡਿਜੀਟਲ ਸੁਰੱਖਿਆ ਬਾਰੇ ਜਾਗਰੂਕ ਕੀਤਾ 

ਜਲੰਧਰ, ਲੰਧਰ,Major Times 

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਸ਼੍ਰੀਮਤੀ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਜਲੰਧਰ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮੌਕੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (POCSO) ਐਕਟ ‘ਤੇ ਕੇਂਦਰਿਤ ‘ਸੁਰੱਖਿਅਤ ਬਚਪਨ ਮੁਹਿੰਮ’ ਤਹਿਤ ਇੱਕ ਵਿਆਪਕ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 500 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਆ, ਕਾਨੂੰਨੀ ਢਾਂਚੇ ਅਤੇ ਡਿਜੀਟਲ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਵਿਸ਼ੇਸ਼ ਅਦਾਲਤ ਪੋਕਸੋ) ਸ਼੍ਰੀਮਤੀ ਅਰਚਨਾ ਕੰਬੋਜ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਹੁਲ ਕੁਮਾਰ ਅਤੇ ਪ੍ਰਿੰਸੀਪਲ ਮੈਜਿਸਟ੍ਰੇਟ, ਜੁਵੇਨਾਈਲ ਜਸਟਿਸ ਬੋਰਡ-ਕਮ-ਵਿਸ਼ੇਸ਼ ਰੇਲਵੇ ਮੈਜਿਸਟ੍ਰੇਟ, ਜਲੰਧਰ ਸ਼੍ਰੀ ਪਾਰਸਮੀਤ ਰਿਸ਼ੀ ਵੱਲੋਂ ਕੀਤੀ ਗਈ।

ਸੈਸ਼ਨਾਂ ਦੌਰਾਨ ਪ੍ਰਧਾਨਗੀ ਕਰ ਰਹੇ ਨਿਆਂਇਕ ਅਧਿਕਾਰੀਆਂ ਨੇ ਬੱਚਿਆਂ ਨਾਲ ਹੋਣ ਵਾਲੇ ਦੁਰਵਿਵਹਾਰ ਦੀਆਂ ਘਟਨਾਵਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਰੋਕਣ ਅਤੇ ਰਿਪੋਰਟ ਕਰਨ ਵਿੱਚ ਪਹਿਲੇ ਪ੍ਰਤੀਕਿਰਿਆਕਰਤਾ (First Responders) ਵਜੋਂ ਅਧਿਆਪਕਾਂ ਦੀ ਮਹੱਤਵਪੂਰਣ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਆਪਕਾਂ ਨੂੰ ਪੋਕਸੋ ਐਕਟ ਤਹਿਤ ਲਾਜ਼ਮੀ ਰਿਪੋਰਟਿੰਗ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਸਕੂਲਾਂ ਵਿੱਚ ਸੁਰੱਖਿਅਤ, ਚੌਕਸ ਅਤੇ ਸਹਾਇਕ ਮਾਹੌਲ ਸਿਰਜਣ ਦੀ ਅਪੀਲ ਕੀਤੀ। ਰਿਸੋਰਸ ਪਰਸਨਜ਼ ਅਤੇ ਅਧਿਕਾਰੀਆਂ ਦੀ ਟੀਮ ਵੱਲੋਂ ਭਾਗ ਲੈਣ ਵਾਲੇ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਏ ਗਏ। ਸ਼੍ਰੀਮਤੀ ਹਰਲੀਨ ਕੌਰ, ਸ਼੍ਰੀਮਤੀ ਆਭਾ ਨਾਗਰ ਅਤੇ ਸ਼੍ਰੀਮਤੀ ਰੇਖਾ ਰਾਣੀ (ਪੈਨਲ ਐਡਵੋਕੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ) ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਅਜੈ ਭਾਰਤੀ ਨਾਲ ਮਿਲ ਕੇ ਪੋਕਸੋ ਐਕਟ ਦੇ ਕਾਨੂੰਨੀ ਉਪਬੰਧਾਂ, ਬਾਲ ਸੁਰੱਖਿਆ ਪ੍ਰਣਾਲੀਆਂ ਅਤੇ ਪੀੜਤ ਮੁਆਵਜ਼ਾ ਸਕੀਮ (Victim Compensation Scheme) ਬਾਰੇ ਡੂੰਘਾਈ ਨਾਲ ਜਾਣਕਾਰੀ ਦਿੱਤੀ। ਇੰਸਪੈਕਟਰ, ਸਾਈਬਰ ਕ੍ਰਾਈਮ ਸੈੱਲ ਸ਼੍ਰੀ ਹਰਬੀਰ ਸਿੰਘ ਅਤੇ ਆਈ.ਟੀ. ਅਫ਼ਸਰ, ਕਮਿਸ਼ਨਰੇਟ ਪੁਲਿਸ, ਜਲੰਧਰ ਸ਼੍ਰੀਮਤੀ ਰੁਬਿੰਦਰਜੀਤ ਨੇ ਅਧਿਆਪਕਾਂ ਨੂੰ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਸਾਈਬਰ ਧੋਖਾਧੜੀਆਂ ਅਤੇ ਸਾਈਬਰ ਅਪਰਾਧਾਂ ਨਾਲ ਸਬੰਧਤ ਉੱਭਰ ਰਹੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ ਅਤੇ ਬਚਾਅ ਦੇ ਉਪਾਵਾਂ ਤੇ ਰਿਪੋਰਟਿੰਗ ਪ੍ਰੋਟੋਕੋਲ ਬਾਰੇ ਦੱਸਿਆ।

ਇਸ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਜ਼ਿਲ੍ਹਾ ਕਰੀਅਰ ਗਾਈਡੈਂਸ ਕਾਊਂਸਲਰ ਨਰਿੰਦਰ ਕੁਮਾਰ ਅਤੇ ਸ਼੍ਰੀਮਤੀ ਅਮਨਦੀਪ ਕੌਰ ਤੇ ਸ਼੍ਰੀਮਤੀ ਸੀਮਾ (ਇੰਸਪੈਕਟਰ, ਦਿਹਾਤੀ ਪੁਲਿਸ) ਨੇ ਸੰਸਥਾਗਤ ਜ਼ਿੰਮੇਵਾਰੀ, ਵਿਦਿਆਰਥੀ ਕਾਊਂਸਲਿੰਗ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਪ੍ਰਭਾਵਸ਼ਾਲੀ ਤਾਲਮੇਲ ਬਾਰੇ ਵਿਹਾਰਕ ਮਾਰਗਦਰਸ਼ਨ ਸਾਂਝਾ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਜਗਨ ਨਾਥ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ਼ ਵੀ ਮੌਜੂਦ ਸੀ ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਇਸ ਪਹਿਲਕਦਮੀ ਦੀ ਮੇਜ਼ਬਾਨੀ ਕਰਨ ਅਤੇ ਇਸ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਲਈ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਾਈਸ ਚੇਅਰਮੈਨ ਸ਼੍ਰੀ ਹਰਪ੍ਰੀਤ ਸਿੰਘ ਅਤੇ ਸੀ.ਟੀ. ਗਰੁੱਪ ਦੀ ਪ੍ਰਬੰਧਕੀ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਇੱਕ ਸਵਾਲ-ਜਵਾਬ ਸੈਸ਼ਨ ਨਾਲ ਹੋਈ, ਜਿਸ ਨੇ ਪੂਰੇ ਜ਼ਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰਾਖੀ ਲਈ ਨਿਆਂਪਾਲਿਕਾ, ਪ੍ਰਸ਼ਾਸਨ, ਪੁਲਿਸ ਅਤੇ ਅਧਿਆਪਕਾਂ ਦੀ ਸਾਂਝੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ।

ਚੰਨੀ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿਵਸਥਾ, ਨਸ਼ਿਆਂ, ਮਾਈਨਿੰਗ ਤੇ ਵਧਦੇ ਕਰਜ਼ੇ ’ਤੇ ਘੇਰਿਆ
जालंधर में Swine Flu से पहली संदिग्ध मौत: ताजपुर निवासी बुजुर्ग की इलाज के दौरान मौत
ਗੌਰੀਆ ਕੰਪਲੈਕਸ ’ਚ ਪਹਿਲੀ ਵਾਰ ਸਜੇਗਾ ਦੁਸਹਿਰੇ ਦਾ ਮੇਲਾ, ਤਿਆਰੀਆਂ ਮੁਕੰਮਲ
देश भर में मानसून का तांडव: उत्तराखंड में Kedarnath पैदल मार्ग बंद
सेंट सोल्जर इंस्टीट्यूट ऑफ होटल मैनेजमेंट में धूमधाम से मनाया गया ‘House Keeping Week’
Share This Article
Facebook Whatsapp Whatsapp Telegram Email Print
Previous Article ਮੱਕੜ ਦੇ ਘਰ ਪਹੁੰਚੇ ਸੁਖਬੀਰ ਬਾਦਲ ਨੇ ਪੁਰਾਣੀ ਗੱਲ ‘ਤੇ ਮੰਗੀ ਮੁਆਫ਼ੀ, ਕਿਹਾ- ਮੈਂ ਧੱਕਾ ਕੀਤਾ ਸੀ ਪਰ ਮਜਬੂਰ ਸੀ
Next Article 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
Leave a Comment

Leave a Reply Cancel reply

Your email address will not be published. Required fields are marked *

ਆਪ ਸਰਕਾਰ ਨੂੰ ਮੀਟਿੰਗ-ਮੀਟਿੰਗ ਦੀ ਖੇਡ ਚੋਣਾ ਵਿੱਚ ਭਾਰੀ ਪਵੇਗੀ – ਡਾ. ਪੰਖੁੜੀ
Jalandhar
ਤਿਰੁਪਤੀ ਬਾਲਾਜੀ ਮੰਦਰ ਨੂੰ ਮਿਲਿਆ 121 ਕਿਲੋ ਸੋਨੇ ਦਾ ਸ਼ਾਹੀ ਦਾਨ, 206 ਕਰੋੜ ਤੱਕ ਦੱਸੀ ਜਾ ਰਹੀ ਕੀਮਤ; 
India
43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
Jalandhar
ਮੱਕੜ ਦੇ ਘਰ ਪਹੁੰਚੇ ਸੁਖਬੀਰ ਬਾਦਲ ਨੇ ਪੁਰਾਣੀ ਗੱਲ ‘ਤੇ ਮੰਗੀ ਮੁਆਫ਼ੀ, ਕਿਹਾ- ਮੈਂ ਧੱਕਾ ਕੀਤਾ ਸੀ ਪਰ ਮਜਬੂਰ ਸੀ
Jalandhar
ਵਪਾਰੀ ਮਿਲਣੀ ਦੌਰਾਨ ਸੁਖਬੀਰ ਬਾਦਲ ਨੇ ਗੈਂਗਸਟਰਵਾਦ ਤੇ ਨਸ਼ਿਆਂ ਦਾ ਖਾਤਮਾ ਕਰਨ ਦਾ ਕੀਤਾਵਾਦਾ
Breaking Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?