By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Jalandhar

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

Varesh Neelkanth
Last updated: September 7, 2026 11:11 pm
Varesh Neelkanth
16 hours ago
Share
SHARE

ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

ਨਸ਼ਾ ਮੁਕਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ

ਜਲੰਧਰ 

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਨੇ ਜਿਥੇ ਵੱਡੀ ਗਿਣਤੀ ਨੌਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਮੋੜਿਆ ਹੈ ਉਥੇ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਵੀ ਪ੍ਰਦਾਨ ਕੀਤਾ ਹੈ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾ ਸਦਕਾ ਸੂਬੇ ਵਿੱਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ, ਇਸੇ ਸੋਚ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਗਿਆ ਸੀ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ਤੱਕ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਲੱਖਾਂ ਰੁਪਏ ਦਿੱਤੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ। ਸ਼੍ਰੀ ਭਗਤ ਨੇ ਇਸ ਮੌਕੇ ਐਥਲੈਟਿਕਸ ਕੋਚਿੰਗ ਸੈਂਟਰ ਸਪੋਰਟਸ ਸਕੂਲ ਦੇ ਖਿਡਾਰੀ ਗੁਰਿੰਦਰਬੀਰ ਸਿੰਘ (100 ਮੀ. ਰੇਸ) ਅਤੇ ਰਸ਼ਦੀਪ ਕੌਰ (4×100 ਰਿਲੇਅ) ਨੂੰ ਏਸ਼ੀਅਨ ਗੇਮਾਂ ਲਈ ਚੁਣੇ ਜਾਣ ’ਤੇ ਮੁਬਾਰਕਬਾਦ ਵੀ ਦਿੱਤੀ। ਇਸ ਤੋਂ ਪਹਿਲਾਂ ਸ਼੍ਰੀ ਭਗਤ ਨੇ ਵਾਲੀਬਾਲ ਦੇ ਸ਼ੋਅ ਮੈਚ ਦਾ ਆਗਾਜ਼ ਕਰਵਾਇਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਪਹੁੰਚਣ ’ਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਖੇਡਾਂ ਦੇ ਪਹਿਲੇ ਦਿਨ ਅੱਜ ਬਲਾਕ ਨੂਰਮਹਿਲ, ਨਕੋਦਰ, ਲੋਹੀਆਂ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਮਹਿਤਪੁਰ ਵਿਖੇ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਸਰਕਲ ਤੇ ਨੈਸ਼ਨਲ ਸਟਾਈਲ, ਖੋ-ਖੋ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ ਹਨ।  ਇਸ ਮੌਕੇ ਬੀ.ਡੀ.ਪੀ.ਓ. ਸੇਵਾ ਸਿੰਘ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਤੇ ਸੁਨੀਲ ਕੁਮਾਰ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਟਵਿੰਕਲ ਚੌਧਰੀ ਜੂਨੀਅਰ ਅਥਲੈਟਿਕਸ ਕੋਚ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

मुख्यमंत्री तीर्थ यात्रा योजना के तहत अब तक 4 लाख से अधिक संगतों ने पवित्र धार्मिक स्थानों के किए दर्शन – मोहिंदर भगत
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ
जिमखाना क्लब चुनाव में Executive Member पद के प्रत्याशी एडवोकेट तरनजोत सिंह सिडाना को मिला भरपूर समर्थन, जीत हुई तय
PCS ਸੁਰਿੰਦਰ ਸਿੰਘ ਬਣੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ; ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ
ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ
Share This Article
Facebook Whatsapp Whatsapp Telegram Email Print
Previous Article ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ
Next Article ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Leave a Comment

Leave a Reply Cancel reply

Your email address will not be published. Required fields are marked *

पिज्जा डिलीवरी की आड़ में चल रहा था ड्रग सिंडिकेट: कैलिफोर्निया में पंजाब का कंवलप्रीत गिरफ्तार
Breaking Crime
वित्त मंत्री हरपाल चीमा से सवाल पूछने वाले बुजुर्ग की मौ/त: मौत से पहले वायरल वीडियो में मंत्री और सरपंच को ठहराया जिम्मेदार
Punjab Breaking Politics
ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Jalandhar
ਖੇਡਾਂ ਵਤਨ ਪੰਜਾਬ ਦੀਆਂ-2026
Jalandhar
पंजाब में बिजली संकट की आशंका: प्राइवेट थर्मल प्लांटों में बचा 3 दिन का कोयला; केंद्र ने दावों को नकारा, कहा- 117% स्टॉक मौजूद
Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?