By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਪੰਜਾਬ ਦੇਸ਼ ’ਚ ਖੇਡ ਕੇਂਦਰ ਵਜੋਂ ਉੱਭਰ ਰਿਹੈ : ਮੋਹਿੰਦਰ ਭਗਤ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਪੰਜਾਬ ਦੇਸ਼ ’ਚ ਖੇਡ ਕੇਂਦਰ ਵਜੋਂ ਉੱਭਰ ਰਿਹੈ : ਮੋਹਿੰਦਰ ਭਗਤ
Jalandhar

ਪੰਜਾਬ ਦੇਸ਼ ’ਚ ਖੇਡ ਕੇਂਦਰ ਵਜੋਂ ਉੱਭਰ ਰਿਹੈ : ਮੋਹਿੰਦਰ ਭਗਤ

Varesh Neelkanth
Last updated: November 23, 2026 10:38 am
Varesh Neelkanth
6 minutes ago
Share
SHARE

ਕੈਬਨਿਟ ਮੰਤਰੀ ਨੇ ਜਲੰਧਰ ’ਚ 43ਵੇਂ ਓਲੰਪੀਅਨ ਸੁਰਜੀਤ ਹਾਕੀ ਟੂਰਨਾਮੈਂਟ ਦਾ ਕੀਤਾ ਉਦਘਾਟਨ

ਕਿਹਾ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਸਦਕਾ ਸੂਬਾ ਖੇਡਾਂ ਦੇ ਖੇਤਰ ’ਚ ਮੋਹਰੀ ਬਣ ਰਿਹੈ

ਪੰਜਾਬ ਜਲੰਧਰ ’ਚ ਜਲਦ ਹੀ ਇੱਕ ਹੋਰ ਅੰਤਰਰਾਸ਼ਟਰੀ ਹਾਕੀ ਈਵੈਂਟ ਦੀ ਮੇਜ਼ਬਾਨੀ ਕਰੇਗਾ : ਨਿਤਿਨ ਕੋਹਲੀ

ਜਲੰਧਰ ਨੇ ਅੰਤਰਰਾਸ਼ਟਰੀ ਸਮਾਗਮ ਦੀ ਮੇਜ਼ਬਾਨੀ ਲਈ ਰਿਕਾਰਡ ਸਮੇਂ ’ਚ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਨਵੀਨੀਕਰਨ ਕਰਕੇ ਮਿਸਾਲ ਕਾਇਮ ਕੀਤੀ : ਵਰਜੀਤ ਵਾਲੀਆ

ਜਲੰਧਰ, Major Times 

Contents
  • ਕੈਬਨਿਟ ਮੰਤਰੀ ਨੇ ਜਲੰਧਰ ’ਚ 43ਵੇਂ ਓਲੰਪੀਅਨ ਸੁਰਜੀਤ ਹਾਕੀ ਟੂਰਨਾਮੈਂਟ ਦਾ ਕੀਤਾ ਉਦਘਾਟਨ
  • ਕਿਹਾ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਸਦਕਾ ਸੂਬਾ ਖੇਡਾਂ ਦੇ ਖੇਤਰ ’ਚ ਮੋਹਰੀ ਬਣ ਰਿਹੈ
  • ਪੰਜਾਬ ਜਲੰਧਰ ’ਚ ਜਲਦ ਹੀ ਇੱਕ ਹੋਰ ਅੰਤਰਰਾਸ਼ਟਰੀ ਹਾਕੀ ਈਵੈਂਟ ਦੀ ਮੇਜ਼ਬਾਨੀ ਕਰੇਗਾ : ਨਿਤਿਨ ਕੋਹਲੀ
  • ਜਲੰਧਰ ਨੇ ਅੰਤਰਰਾਸ਼ਟਰੀ ਸਮਾਗਮ ਦੀ ਮੇਜ਼ਬਾਨੀ ਲਈ ਰਿਕਾਰਡ ਸਮੇਂ ’ਚ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਨਵੀਨੀਕਰਨ ਕਰਕੇ ਮਿਸਾਲ ਕਾਇਮ ਕੀਤੀ : ਵਰਜੀਤ ਵਾਲੀਆ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਨੂੰ ਇੱਥੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ 43ਵੇਂ ਓਲੰਪੀਅਨ ਸੁਰਜੀਤ ਹਾਕੀ ਟੂਰਨਾਮੈਂਟ ਦਾ ਉਦਘਾਟਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜ਼ਮੀਨੀ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਦੇਸ਼ ਦਾ ਖੇਡ ਕੇਂਦਰ (ਸਪੋਰਟਸ ਹੱਬ) ਬਣਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ‘ਖੇਡਾਂ ਵਤਨ ਪੰਜਾਬ ਦੀਆਂ’, ਨਵੀਂ ਖੇਡ ਨੀਤੀ ਅਤੇ ਪਿੰਡ ਪੱਧਰ ‘ਤੇ ਸਟੇਡੀਅਮਾਂ ਤੇ ਨਰਸਰੀਆਂ ਦੇ ਵਿਕਾਸ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਸ਼੍ਰੀ ਭਗਤ ਨੇ ਉੱਭਰਦੀ ਪ੍ਰਤਿਭਾ ਨੂੰ ਨਿਖਾਰਣ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਸੰਭਾਲਣ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜਲੰਧਰ ਵਿਖੇ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਦੀ ਸਫ਼ਲ ਮੇਜ਼ਬਾਨੀ ਨੂੰ ਇੱਕ ਅਹਿਮ ਪ੍ਰਾਪਤੀ ਦੱਸਿਆ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜੋ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ ਅਤੇ ਹਾਕੀ ਪੰਜਾਬ ਪ੍ਰਧਾਨ ਨਿਤਿਨ ਕੋਹਲੀ ਦੀ ਮੌਜੂਦਗੀ ਵਿੱਚ, ਕੈਬਨਿਟ ਮੰਤਰੀ ਜੀ ਨੇ ਹਵਾ ਵਿੱਚ ਗੁਬਾਰੇ ਛੱਡ ਕੇ ਅਤੇ ਰਸਮੀ ਤੌਰ ‘ਤੇ ਕੇਕ ਕੱਟ ਕੇ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ। ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚਾਂ, ਭੰਗੜੇ ਅਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ ਦੇ ਰਿਕਾਰਡ ਸਮੇਂ ਵਿੱਚ ਕੀਤੇ ਗਏ ਨਵੀਨੀਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਮਹਾਨ ਫੁੱਲ-ਬੈਕ ਤੇ ਸਵਰਗੀ ਓਲੰਪੀਅਨ ਸੁਰਜੀਤ ਸਿੰਘ ਦੀ ਵਿਰਾਸਤ ਨੂੰ ਚਾਰ ਦਹਾਰਿਆਂ ਤੋਂ ਵੱਧ ਸਮੇਂ ਤੱਕ ਜ਼ਿੰਦਾ ਰੱਖਣ ਲਈ ‘ਸੁਰਜੀਤ ਹਾਕੀ ਸੁਸਾਇਟੀ’ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਹਾਕੀ ਪੰਜਾਬ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ-ਪ੍ਰਧਾਨ ਨਿਤਿਨ ਕੋਹਲੀ ਨੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੂਬਾ ਸਰਕਾਰ ਨੇੜ ਭਵਿੱਖ ਵਿੱਚ ਜੂਨੀਅਰ ਹਾਕੀ ਵਿਸ਼ਵ ਕੱਪ ਨੂੰ ਪੰਜਾਬ ਵਿੱਚ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਟੂਰਨਾਮੈਂਟ ‘ਲੀਗ-ਕਮ-ਨੌਕਆਊਟ’ ਆਧਾਰ ‘ਤੇ ਖੇਡਿਆ ਜਾਵੇਗਾ। ਹਿੱਸਾ ਲੈਣ ਵਾਲੀਆਂ 12 ਟੀਮਾਂ ਨੂੰ ਦੋ ਪੂਲਾਂ ਵਿੱਚ ਵੰਡਿਆ ਗਿਆ ਹੈ। ਇਨ੍ਹਾਂ ਟੀਮਾਂ ਵਿੱਚ ਪਿਛਲੇ ਸਾਲ ਦੀ ਜੇਤੂ ਇੰਡੀਅਨ ਆਇਲ ਮੁੰਬਈ, ਇੰਡੀਅਨ ਨੇਵੀ ਮੁੰਬਈ, ਆਰ.ਸੀ.ਐਫ. ਕਪੂਰਥਲਾ, ਪੰਜਾਬ ਐਂਡ ਸਿੰਧ ਬੈਂਕ ਦਿੱਲੀ, ਇੰਡੀਅਨ ਏਅਰ ਫੋਰਸ ਦਿੱਲੀ, ਭਾਰਤ ਪੈਟਰੋਲੀਅਮ ਮੁੰਬਈ, ਬੀ.ਐਸ.ਐਫ. ਜਲੰਧਰ, ਸੀ.ਏ.ਜੀ. ਦਿੱਲੀ, ਇੰਡੀਅਨ ਰੇਲਵੇਜ਼ ਦਿੱਲੀ, ਆਰਮੀ ਇਲੈਵਨ ਦਿੱਲੀ ਅਤੇ ਸੀ.ਆਰ.ਪੀ.ਐਫ. ਦਿੱਲੀ ਸ਼ਾਮਲ ਹਨ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 28 ਨਵੰਬਰ, 2026 ਨੂੰ ਖੇਡਿਆ ਜਾਵੇਗਾ।
ਇਸ ਤੋਂ ਪਹਿਲਾਂ ਸੁਸਾਇਟੀ ਦੇ ਸੀ.ਈ.ਓ. ਇਕਬਾਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਵੱਲੋਂ ਸੁਸਾਇਟੀ ਦੇ ਹੋਰ ਅਹੁਦੇਦਾਰਾਂ ਸਮੇਤ ਸਟੇਡੀਅਮ ਵਿਖੇ ਪਹੁੰਚਣ ‘ਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ
ਅੱਜ ਤੋਂ ਸ਼ੁਰੁ ਹੋਵੇਗੀ ਸ੍ਰੀਮਦ ਭਾਗਵਤ ਕਥਾ
ਆਪਣੀ ਹੀ ਸਰਕਾਰ ਆਦਰਸ਼ਾਂ ਦੇ ਖਿਲਾਫ ਚੱਲੇ ਕੀਮਤੀ ਭਗਤ
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
जालंधर में पूर्व AAP हलका इंचार्ज दिनेश ढल्ल BJP में शामिल, MLA रमन अरोड़ा के जाने की भी चर्चा
Share This Article
Facebook Whatsapp Whatsapp Telegram Email Print
Previous Article ਯੁੱਧ ਨਸ਼ਿਆਂ ਵਿਰੁੱਧ : ਸੈਂਕੜੇ ਬਾਈਕ ਸਵਾਰਾਂ ਨੇ ਰੈਲੀ ਰਾਹੀਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਦਿੱਤਾ ਸੁਨੇਹਾ
Leave a Comment

Leave a Reply Cancel reply

Your email address will not be published. Required fields are marked *

ਲਹਿੰਦੇ ਪੰਜਾਬ ਨਾਲ ਸਿੱਖਾਂ ਦਾ ਡੂੰਘਾ ਧਾਰਮਿਕ ਅਤੇ ਇਤਿਹਾਸਕ ਰਿਸ਼ਤਾ- ਜਥੇਦਾਰ ਗਿਆਨੀ ਗੜਗੱਜ
Punjab
ਲੁਧਿਆਣਾ ਰੇਲਵੇ ਸਟੇਸ਼ਨ ’ਤੇ ਨਾਨ-ਇੰਟਰਲੌਕਿੰਗ ਕੰਮ ਕਾਰਨ ਰੇਲ ਆਵਾਜਾਈ ਪ੍ਰਭਾਵਿਤ,
Punjab
ਸੁਤੰਤਰਤਾ ਸੈਨਾਨੀ ਮਹਾਰਾਜ ਕ੍ਰਿਸ਼ਨ ਖੰਨਾ ਦੇ ਨਾਂ ’ਤੇ ਰੱਖਿਆ ਲਾਜਪਤ ਨਗਰ ਤੋਂ ਗੁਲਾਬ ਪਾਰਕ ਤੱਕ ਸੜਕ ਦਾ ਨਾਂ
Jalandhar
ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ
Jalandhar
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ ਸਜਿਆ ਵਿਸ਼ਾਲ ਨਗਰ ਕੀਰਤਨ,
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?