By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ, ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਦਿਸ਼ਾ ’ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨਾਂ ਦਾ ਪ੍ਰਮਾਣ : ਮੀਤ ਹੇਅਰ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ, ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਦਿਸ਼ਾ ’ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨਾਂ ਦਾ ਪ੍ਰਮਾਣ : ਮੀਤ ਹੇਅਰ
Jalandhar

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ, ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਦਿਸ਼ਾ ’ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨਾਂ ਦਾ ਪ੍ਰਮਾਣ : ਮੀਤ ਹੇਅਰ

ਸੰਸਦ ਮੈਂਬਰ ਮੀਤ ਹੇਅਰ ਵੱਲੋਂ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਤੋਂ ਪਹਿਲਾਂ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ, ਤਿਆਰੀਆਂ ਦਾ ਲਿਆ ਜਾਇਜ਼ਾ

Varesh Neelkanth
Last updated: October 22, 2026 10:51 am
Varesh Neelkanth
1 hour ago
Share
SHARE
Highlights
  • ਕਿਹਾ ਰਾਜ ਦੇ ਖੇਡ ਬਜਟ ’ਚ 13 ਗੁਣਾ ਵਾਧਾ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਸੂਬਾ ਬਣਾਉਣ ’ਚ ਸਹਾਈ ਸਾਬਤ ਹੋਵੇਗਾ

ਸੰਸਦ ਮੈਂਬਰ ਮੀਤ ਹੇਅਰ ਵੱਲੋਂ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਤੋਂ ਪਹਿਲਾਂ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ, ਤਿਆਰੀਆਂ ਦਾ ਲਿਆ ਜਾਇਜ਼ਾ

ਕਿਹਾ ਰਾਜ ਦੇ ਖੇਡ ਬਜਟ ’ਚ 13 ਗੁਣਾ ਵਾਧਾ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਸੂਬਾ ਬਣਾਉਣ ’ਚ ਸਹਾਈ ਸਾਬਤ ਹੋਵੇਗਾ

ਜਲੰਧਰ, MAJOR TIMES 

Contents
  • ਸੰਸਦ ਮੈਂਬਰ ਮੀਤ ਹੇਅਰ ਵੱਲੋਂ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਤੋਂ ਪਹਿਲਾਂ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ, ਤਿਆਰੀਆਂ ਦਾ ਲਿਆ ਜਾਇਜ਼ਾ
    • ਕਿਹਾ ਰਾਜ ਦੇ ਖੇਡ ਬਜਟ ’ਚ 13 ਗੁਣਾ ਵਾਧਾ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਸੂਬਾ ਬਣਾਉਣ ’ਚ ਸਹਾਈ ਸਾਬਤ ਹੋਵੇਗਾ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕਿਹਾ ਕਿ ਸੂਬੇ ਦੇ ਖੇਡ ਇਤਿਹਾਸ ਵਿੱਚ ਇੱਕ ਅਹਿਮ ਉਪਲਬਧੀ ਵਜੋਂ ਪੰਜਾਬ ਵੱਕਾਰੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਰਤ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੂੰ ਕਿਸੇ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ।

ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦੇ ਨਿਰੀਖਣ ਸਬੰਧੀ ਦੌਰੇ ਦੌਰਾਨ ਸੰਸਦ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਦੇ ਸੂਬੇ ਨੂੰ ਭਾਰਤ ਦਾ ਮੋਹਰੀ ਖੇਡ ਕੇਂਦਰ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੀ ਹੈ। ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਸਮੇਤ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡ ਬਜਟ ਵਿੱਚ 13 ਗੁਣਾ ਵਾਧਾ ਕੀਤਾ ਹੈ, ਇਸ ਨੂੰ ਪਹਿਲਾਂ ਦੇ 147 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬੇਮਿਸਾਲ ਵਿੱਤੀ ਹੁਲਾਰੇ ਨੇ ਜ਼ਮੀਨੀ ਪੱਧਰ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਂਦੀ ਹੈ। ਇਸ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਰੀਬ 3100 ਆਧੁਨਿਕ ਸਟੇਡੀਅਮਾਂ ਦੇ ਵਿਕਾਸ ਨੂੰ ਹੁਲਾਰਾ ਮਿਲਿਆ ਹੈ ਅਤੇ ਕਦੇ ਖਾਲੀ ਪਏ ਮੈਦਾਨਾਂ ਨੂੰ ਅਜਿਹੇ ਸਰਗਰਮ ਕੇਂਦਰਾਂ ਵਿੱਚ ਬਦਲ ਦਿੱਤਾ ਗਿਆ ਹੈ, ਜਿੱਥੇ ਹਰ ਰੋਜ਼ ਸੈਂਕੜੇ ਨੌਜਵਾਨ ਸਿਖ਼ਲਾਈ ਲੈਂਦੇ ਹਨ।

ਇਸ ਤੋਂ ਇਲਾਵਾ ਸੰਸਦ ਮੈਂਬਰ ਨੇ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਪਾਰਦਰਸ਼ੀ ਅਤੇ ਖਿਡਾਰੀ-ਕੇਂਦਰਿਤ ਇਨਾਮ ਨੀਤੀ ਦੀ ਵੀ ਸ਼ਲਾਘਾ ਕੀਤੀ, ਜੋ ਤਗਮੇ ਜਿੱਤਣ ਦੇ ਇੱਕ ਮਹੀਨੇ ਦੇ ਅੰਦਰ ਤੁਰੰਤ ਨਕਦ ਇਨਾਮ ਅਤੇ 100 ਫੀਸਦੀ ਨੌਕਰੀ ਦੀ ਸੁਰੱਖਿਆ ਦੀ ਗਾਰੰਟੀ ਦਿੰਦੀ ਹੈ, ਜਿਸ ਨਾਲ ਕਈ ਸਾਲਾਂ ਤੋਂ ਚੱਲੀ ਆ ਰਹੀ ਲਾਲਫੀਤਾਸ਼ਾਹੀ ਦਾ ਅੰਤ ਹੋਇਆ ਹੈ।

27 ਅਕਤੂਬਰ ਤੋਂ 5 ਨਵੰਬਰ 2026 ਤੱਕ ਹੋਣ ਵਾਲੀ ਆਗਾਮੀ ਏਸ਼ੀਅਨ ਚੈਂਪੀਅਨਜ਼ ਟਰਾਫੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪੂਰੇ ਟੂਰਨਾਮੈਂਟ ਦੌਰਾਨ ਦੁਨੀਆ ਦੀਆਂ 6 ਬਿਹਤਰੀਨ ਟੀਮਾਂ ਭਾਰਤ, ਮਲੇਸ਼ੀਆ, ਜਾਪਾਨ, ਦੱਖਣੀ ਕੋਰੀਆ, ਚੀਨ ਅਤੇ ਬੰਗਲਾਦੇਸ਼ ਵਿਚਕਾਰ ਸਖ਼ਤ ਮੁਕਾਬਲਾ ਦੇਖਣ ਨੂੰ ਮਿਲੇਗਾ।

ਪੁਖਤਾ ਸੁਰੱਖਿਆ ਅਤੇ ਵਿਸ਼ਵ-ਪੱਧਰੀ ਪ੍ਰਬੰਧਾਂ ਦਾ ਭਰੋਸਾ ਦਿੰਦਿਆਂ ਮੀਤ ਹੇਅਰ ਨੇ ਸਮੂਹ ਪੰਜਾਬੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਖੇਡ ਸਥਾਨਾਂ ‘ਤੇ ਪਹੁੰਚਣ, ਖੇਡ ਮੁਕਾਬਲਿਆਂ ਦਾ ਆਨੰਦ ਲੈਣ, ਆਪਣੇ ਮਨਪਸੰਦ ਅੰਤਰਰਾਸ਼ਟਰੀ ਅਤੇ ਸਥਾਨਕ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਵਿਸ਼ਵ ਖੇਡ ਨਕਸ਼ੇ ‘ਤੇ ਪੰਜਾਬ ਦੀ ਸ਼ਾਨਦਾਰ ਵਾਪਸੀ ਦਾ ਜਸ਼ਨ ਮਨਾਉਣ।

Jalandhar Crime News: आबकारी विभाग व पुलिस का बड़ा एक्शन; गुरु नानकपुरा ईस्ट से 83 पेटी अवैध शराब बरामद
सेंट सोल्जर इंस्टीट्यूट ऑफ होटल मैनेजमेंट में धूमधाम से मनाया गया ‘House Keeping Week’
जालंधर में गुंडागर्दी: CIA स्टाफ बताकर घुसे 2 नकाबपोश, मालिक को रिवॉल्वर दिखाकर दी धमकी
Jalandhar North हलके में मेयर वनीत धीर ने लगाई ‘लोक मिलनी’; बैंक कॉलोनी में लोगों की समस्याएं सुन अधिकारियों को दिए विकास के सख्त निर्देश
ਖੇਡਾਂ ਵਤਨ ਪੰਜਾਬ ਦੀਆਂ-2026
Share This Article
Facebook Whatsapp Whatsapp Telegram Email Print
Previous Article वोटर लिस्ट में नाम जुड़वाने का मौका
Next Article ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
Leave a Comment

Leave a Reply Cancel reply

Your email address will not be published. Required fields are marked *

सरकार की बड़ी कार्रवाई, दो पुलिस अफसरों समेत तीन अधिकारियों को किया सस्पैंड, जाने वजह
Breaking
ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਤੋਂ, ਹੰਗਾਮੇ ਦੇ ਆਸਾਰ
Breaking Punjab
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ, ਮੀਤ ਹੇਅਰ ਨੇ CM ਮਾਨ ਦਾ ਕੀਤਾ ਧੰਨਵਾਦ
Punjab
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
Jalandhar
वोटर लिस्ट में नाम जुड़वाने का मौका
Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?