By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
Jalandhar

80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ

Varesh Neelkanth
Last updated: August 16, 2026 6:04 am
Varesh Neelkanth
2 weeks ago
Share
SHARE
Total
0
Shares
Share 0
Tweet 0
Share 0
Share 0

ਕਿਹਾ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ

ਜਲੰਧਰ, MAJOR TIMES
80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਉਪਰੰਤ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੀ ਮੌਜੂਦ ਸਨ। ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਭਾਰਤੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸ਼ਹੀਦਾਂ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਤਰੱਕੀ ਦੀਆਂ ਉੱਚ ਲੀਹਾਂ ’ਤੇ ਤੋਰਨ ਲਈ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।
ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਦੀ ਏਜੰਸੀ, ਜੀਕਾ ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰਾਜੈਕਟ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਅਤੇ ਬਾਗਬਾਨੀ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਉਤਸ਼ਾਹ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ। ਭਗਤ ਨੇ ਕਿਹਾ ਕਿ ਸਰਕਾਰ ਨੇ 7,200 ਕਰੋੜ ਰੁਪਏ ਖਰਚ ਕੇ ਨਹਿਰੀ ਸਿੰਚਾਈ ਵਿੱਚ ਵੱਡਾ ਸੁਧਾਰ ਕੀਤਾ ਹੈ। ਸਾਲ 2022 ਵਿੱਚ ਸਿਰਫ਼ 20.89 ਲੱਖ ਏਕੜ (26.5%) ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ ਅਤੇ ਹੁਣ ਇਹ ਵੱਧ ਕੇ 60.30 ਲੱਖ ਏਕੜ (80%) ਦੇ ਕਰੀਬ ਹੋ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ ਅਤੇ ਇਸ ਦੇ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫ਼ਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 10 ਏਕੜ ਤੋਂ ਵੱਧ ਰਕਬੇ ਵਿੱਚ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਸ ਯੋਜਨਾ ਦਾ ਦਾਇਰਾ ਵਧਾ ਕੇ ਇਸ ਨੂੰ ਸੂਬੇ ਤੋਂ ਬਾਹਰਲੇ ਧਾਰਮਿਕ ਅਸਥਾਨਾਂ ਤੱਕ ਕਰ ਦਿੱਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ, ਜਿਸ ਦੇ ਲਈ ’ਰੰਗਲਾ ਪੰਜਾਬ ਵਿਕਾਸ ਸਕੀਮ’ ਦਾ ਬਜਟ 2025-26 ਦੇ 585 ਕਰੋੜ ਰੁਪਏ ਤੋਂ ਵਧਾ ਕੇ ਸਾਲ 2026-27 ਲਈ 1,170 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਸਿੱਖਿਆ, ਸਿਹਤ, ਖੇਡਾਂ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ ਅਤੇ ਪੇਂਡੂ ਵਿਕਾਸ ਨਾਲ ਜੁੜੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਰਾਜ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹੁਣ ਤੱਕ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ ਅਤੇ 1 ਅਗਸਤ 2026 ਤੱਕ 65 ਲੱਖ 62 ਹਜ਼ਾਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2 ਹਜ਼ਾਰ 274 ਕਰੋੜ 42 ਲੱਖ ਰੁਪਏ ਦੀ ਵਿੱਤੀ ਸਹਾਇਤਾ ਪਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਲੰਧਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹੁਣ ਤੱਕ 5 ਲੱਖ 21 ਹਜ਼ਾਰ ਤੋਂ ਵੱਧ ਮਹਿਲਾਵਾਂ ਨੂੰ ਰਜਿਸਟਰਡ ਕੀਤਾ ਜਾ ਚੁੱਕਾ ਹੈ। ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਪਹਿਲ ‘ਮੇਰੀ ਰਸੋਈ’ ਸਕੀਮ ਤਹਿਤ ਜੁਲਾਈ ਮਹੀਨੇ ਤੱਕ 33 ਲੱਖ ਤੋਂ ਵੱਧ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਸਕੀਮ ਤਹਿਤ ਕੇਵਲ ਜਲੰਧਰ ਵਿੱਚ 2 ਲੱਖ 40 ਹਜ਼ਾਰ ਤੋਂ ਵੱਧ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਲਈ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦੀ ਰਹਿਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 1,090 ਆਮ ਆਦਮੀ ਕਲੀਨਿਕਾਂ ਰਾਹੀਂ 6 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 356 ਹਾਈਟੈੱਕ ਐਂਬੂਲੈਂਸਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਮਾਰਚ, 2025 ਤੋਂ ਹੁਣ ਤੱਕ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਵੀ ਗ੍ਰਿਫ਼ਤਾਰ ਕੀਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਵੀ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ 59 ਹਜ਼ਾਰ ਤੋਂ ਵੱਧ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਅਪ੍ਰੈਲ-2022 ਤੋਂ ਹੁਣ ਤੱਕ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਖੇਤਰ ’ਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਸਰਕਾਰ ਨੇ ਜਿਥੇ ਪੇਂਡੂ ਲਾਇਬ੍ਰੇਰੀ ਸਕੀਮ ਤਹਿਤ ਕੁੱਲ 275 ਆਧੁਨਿਕ ਲਾਇਬ੍ਰੇਰੀਆਂ ਬਣਾਈਆਂ ਹਨ ਉਥੇ ਸੂਬੇ ਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਕੌਮਾਂਤਰੀ ਖੇਡਾਂ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ 3100 ਦੇ ਕਰੀਬ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਆਧੁਨਿਕ ਜਿੰਮ ਵੀ ਸਥਾਪਤ ਕੀਤੇ ਜਾ ਰਹੇ ਹਨ।

Total
0
Shares
Share 0
Tweet 0
Share 0
Share 0
ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ
मुख्यमंत्री तीर्थ यात्रा योजना के तहत अब तक 4 लाख से अधिक संगतों ने पवित्र धार्मिक स्थानों के किए दर्शन – मोहिंदर भगत
कैबिनेट मंत्री बरिंदर कुमार गोयल ने नकोदर के गांवों के लिए 5.50 करोड़ रुपये की लागत वाले सिंचाई परियोजनाओं का किया उद्घाटन
एडवोकेट तरनजोत सिंह सिदाना ने जालंधर जिमखाना क्लब के कार्यकारी सदस्य पद के लिए नामांकन भरा; सुशासन और उत्कृष्टता का दिया वादा
जिमखाना क्लब चुनाव में Executive Member पद के प्रत्याशी एडवोकेट तरनजोत सिंह सिडाना को मिला भरपूर समर्थन, जीत हुई तय
Share This Article
Facebook Email Print
Previous Article ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਮੌਤ, ਪੁਲਿਸ ਨੂੰ ਮਿਲਿਆ ਕਥਿਤ ਸੁਸਾਈਡ ਨੋਟ
Next Article ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
Leave a Comment

Leave a Reply Cancel reply

Your email address will not be published. Required fields are marked *

पंजाब में Ex CM चन्नी की सक्रियता से कांग्रेस में फिर बढ़ी सियासी खींचतान, अलग रैलियों ने बढ़ाई चर्चा
Politics Breaking Punjab
सरकार ने एक बार फिर सीनियर आईएएस ऑफ‍िसरों का किया तबादला
Breaking India
एचडीएफसी बैंक परिवर्तन ने पंजाब में 37 लाख से अधिक लोगों के जीवन पर डाला सकारात्मक असर
Punjab
अनीश भारद्वाज और मान्या रल्हन ने जीते जिला बैडमिंटन खिताब
Punjab
बाबा बकाला साहिब में रक्षाबंधन मेले के साथ सियासी रंग भी गहराया, अलग-अलग दल करेंगे राजनीतिक सम्मेलन
Politics
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?