By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ
Jalandhar

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

MOHINDER BHAGAT INAUGURATES RS. 15-LAKH SCHOOL PROJECTS UNDER PUNJAB SIKHYA KRANTI

Varesh Neelkanth
Last updated: September 30, 2026 1:53 pm
Varesh Neelkanth
5 days ago
Share
SHARE

ਜਲੰਧਰ। Major Times: ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ, ਆਬਾਦਪੁਰਾ ਵਿੱਚ 10 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਬਾਦਪੁਰਾ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਅਤੇ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦਾ ਮੁਕੰਮਲ ਨਵੀਨੀਕਰਨ ਅਤੇ ਇਮਾਰਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਸਕੇ।

‘ਰੰਗਲਾ ਪੰਜਾਬ’ ਮੁਹਿੰਮ

ਉਨ੍ਹਾਂ ਕਿਹਾ ਕਿ ਸਿੱਖਿਆ ਲਈ ਅਤਿ-ਆਧੁਨਿਕ ਮਾਹੌਲ ਯਕੀਨੀ ਬਣਾਉਣ ਲਈ ਇੰਟਰਐਕਟਿਵ ਐਲ.ਸੀ.ਡੀ. ਸਕਰੀਨਾਂ ਨਾਲ ਲੈਸ ਸਮਾਰਟ ਕਲਾਸਰੂਮਾਂ ਵਰਗੀਆਂ ਸਹੂਲਤਾਂ ਸ਼ੁਰੂ ਗਈਆਂ ਹਨ । ਸਰਕਾਰੀ ਸਕੂਲਾਂ ਦੇ ਉੱਚ-ਯੋਗਤਾ ਪ੍ਰਾਪਤ ਅਤੇ ਤਜਰਬੇਕਾਰ ਅਧਿਆਪਕਾਂ ਦੀ ਗੱਲ ਕਰਦਿਆਂ ਸ਼੍ਰੀ ਭਗਤ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਉੱਜਵਲ ਬਣਾਉਣ ਲਈ ਉਨ੍ਹਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਅਤੇ ਭਲਾਈ ਪ੍ਰੋਗਰਾਮਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ।

‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਕੋਆਰਡੀਨੇਟਰ ਸੰਜੀਵ ਭਗਤ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਪਹਿਲਕਦਮੀਆਂ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਠੋਸ ਕਦਮਾਂ ਨਾਲ ਵਿੱਦਿਅਕ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ, ਕਲਾਸਾਂ ਆਧੁਨਿਕ ਤਕਨੀਕ ਨਾਲ ਲੈਸ ਹੋਣਗੀਆਂ ਅਤੇ ਪੂਰੇ ਸੂਬੇ ਵਿੱਚ ਵਿਦਿਆਰਥੀਆਂ ਲਈ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸੋਨੀਆ ਧਵਨ, ਹੈੱਡ ਟੀਚਰ ਨਰਿੰਦਰਜੀਤ ਕੌਰ, ਗੁਰਨਾਮ ਸਿੰਘ, ਚੇਅਰਪਰਸਨ ਐਸ.ਐਮ.ਸੀ. ਕਮੇਟੀ ਮੋਨਿਕਾ ਬੱਤਰਾ, ਸੁਸ਼ਮਾ ਭਗਤ, ਰਾਜ ਸੱਭਰਵਾਲ, ਰਾਜ ਕੁਮਾਰ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ, ਮਨਮੋਹਨ, ਪ੍ਰਵੀਨ ਬਾਲਾ, ਕਰਨ ਸੇਤੀਆ, ਅਨੁਜ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

कल ‘जालंधर बंद’ का ऐलान…
मारे गए शूटरों की पहचान में AI से हुई चूक; गोपी निकला जालंधर का शूटर
‘VOTE चोरी’ के खिलाफ कांग्रेस का देशव्यापी हल्लाबोल; केंद्र पर लोकतंत्र से खिलवाड़ का आरोप
Jalandhar में युवक की संदिग्ध परिस्थितियों में मौत; हत्या का शक
Jalandhar में दर्दनाक हादसा; घर के बाहर खेल रही डेढ़ साल की मासूम को कार ने कुचला, मौत
Share This Article
Facebook Whatsapp Whatsapp Telegram Email Print
Previous Article ਬੇਅਦਬੀ ਸੋਧ ਕਾਨੂੰਨ ਨੂੰ ਲਾਗੂ ਕਰਨ ਲਈ ਕਮੇਟੀ ਦੀ ਅਹਿਮ ਬੈਠਕ ਅੱਜ
Next Article Jalandhar News: जालंधर नॉर्थ में आप की ‘मान दे मुनाफे’ मुहिम का आगाज
Leave a Comment

Leave a Reply Cancel reply

Your email address will not be published. Required fields are marked *

ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕੇਡਰ ਵਿੱਚ ਤਰੱਕੀ, ਅਧਿਆਪਕ ਵਰਗ ਵਿੱਚ ਖੁਸ਼ੀ ਦੀ ਲਹਿਰ
Punjab
6 ਅਕਤੂਬਰ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਬੈਠਕ, ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ’ਤੇ ਹੋਵੇਗਾ ਵਿਚਾਰ
Punjab Breaking
*ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ
Breaking Punjab
ਖੇਡਾਂ ਵਤਨ ਪੰਜਾਬ ਦੀਆਂ-2026
Jalandhar
ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧਾ ਦਾ ਭਰੋਸਾ
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?