Jalandhar

Latest Jalandhar News

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ

ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ…

Major Times Editor Major Times Editor

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਮੁਹਿੰਮ ਸਫ਼ਲਤਾਪੂਰਵਕ ਸਮਾਪਤ ਜਲੰਧਰ, 6 ਜਨਵਰੀ : ਨਾਲਸਾ (ਐਨ.ਏ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਮੈਨ ਨਿਰਭਉ ਸਿੰਘ ਗਿੱਲ ਦੀ ਅਗਵਾਈ ਵਿੱਚ ਮਹੀਨੇ ਤੋਂ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਹ ਮੁਹਿੰਮ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਚਲਾਈ ਗਈ । ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਸੀ.ਜੇ.ਐਮ-ਕਮ-ਸਕੱਤਰ, ਡੀ.ਐਲ.ਐਸ.ਏ. ਜਲੰਧਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਮਾਜ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਲਾਮਬੰਦ ਕਰਨਾ ਅਤੇ ਕਾਨੂੰਨੀ ਸਹਾਇਤਾ, ਮੁੜ ਵਸੇਬਾ ਸੇਵਾਵਾਂ ਅਤੇ ਆਮ ਜਨਤਾ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਨਾ ਹੈ। ਇਹ ਮੁਹਿੰਮ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ, ਦੋਵਾਂ ਖੇਤਰਾਂ ਦੇ ਹਰ ਕੋਨੇ ਤੱਕ ਪਹੁੰਚਣ ਲਈ ਉਲੀਕੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਸਰੀਰਕ, ਸਮਾਜਿਕ ਅਤੇ ਕਾਨੂੰਨੀ ਨਤੀਜਿਆਂ ਬਾਰੇ, ਜਨਤਾ ਨੂੰ ਐਨ.ਡੀ.ਪੀ.ਐਸ. ਐਕਟ ਅਤੇ ਮੁੜ ਵਸੇਬੇ ਦੀ ਮੰਗ ਕਰਨ ਵਾਲਿਆਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ੇ ਦੇ ਪ੍ਰਭਾਵ ਹੇਠ ਆਏ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਮਦਦ ਲਈ ਸਰਪੰਚਾਂ, ਐਨ.ਜੀ.ਓਜ਼ ਅਤੇ ਸਥਾਨਕ ਪ੍ਰਭਾਵਸ਼ਾਲੀ ਲੋਕਾਂ ਨੂੰ ਸ਼ਾਮਲ ਕਰਨਾ ਸੀ। ਨਸ਼ਾ ਛੁਡਾਊ ਕੇਂਦਰਾਂ ਨਾਲ ਤਾਲਮੇਲ ਕਰਨਾ ਵੀ ਇਸ ਮੁਹਿੰਮ ਦਾ ਉਦੇਸ਼ ਸੀ ਤਾਂ ਜੋ ਪੀੜਤ ਵਿਅਕਤੀ ਬਿਨਾਂ ਕਿਸੇ ਸਮਾਜਿਕ ਡਰ ਦੇ ਰਿਕਵਰੀ ਵੱਲ ਵਧ ਸਕਣ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਪੈਨਲ ਵਕੀਲਾਂ, ਪੀ.ਐਲ.ਵੀਜ਼ (PLVs) ਅਤੇ ਐਲ.ਏ.ਡੀ.ਸੀਜ਼ (LADCs) ਵੱਲੋਂ ਕਰੀਬ 100 ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ 100 ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਗਈ। ਇਸ ਤੋਂ ਇਲਾਵਾ ਕਮਿਊਨਿਟੀ ਸੈਂਟਰਾਂ, ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ਦੇ 24 ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਕਈ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੀਖਣ ਨਿਆਇਕ ਅਧਿਕਾਰੀਆਂ ਵੱਲੋਂ ਵੀ ਕੀਤਾ ਗਿਆ। ਇਸ ਦੌਰਾਨ ਖੂਨਦਾਨ ਅਤੇ ਮੈਡੀਕਲ ਕੈਂਪ ਵੀ ਲਗਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਸਹਿਯੋਗ ਨਾਲ ਪ੍ਰਸਿੱਧ ਕਲਾਕਾਰਾਂ ਗੁਰਪ੍ਰੀਤ ਘੁੱਗੀ ਅਤੇ ਬਿਨੂੰ ਢਿੱਲੋਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਰਿਕਾਰਡ ਕੀਤੇ ਗਏ ਆਡੀਓ ਸੰਦੇਸ਼ ਜਲੰਧਰ ਦੇ ਲਗਭਗ 330 ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਸਵੇਰ ਦੀਆਂ ਸਭਾਵਾਂ ਵਿੱਚ ਸੁਣਾਏ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ ਲਾਗੂ ਕਰਨ ਦਾ ਮੁੱਦਾ ਨਹੀਂ, ਸਗੋਂ ਇੱਕ ਸਮਾਜਿਕ-ਕਾਨੂੰਨੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਡੀ.ਐਲ.ਐਸ.ਏ. ਨੇ ਪਿੰਡਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਨਸ਼ਾ ਮੁਕਤ ਜੀਵਨ ਦਾ ਸੰਦੇਸ਼ ਪਹੁੰਚਾਉਣ ਲਈ ਆਪਣੀ ਪੂਰੀ ਟੀਮ ਨੂੰ ਤਾਇਨਾਤ ਕੀਤਾ। ਇਸ ਦੌਰਾਨ ਕਾਨੂੰਨੀ ਸਾਖਰਤਾ ਕੈਂਪ ਲਗਾਏ ਗਏ ਅਤੇ ਸੈਮੀਨਾਰਾਂ ਵਿੱਚ ਮੈਡੀਕਲ ਮਾਹਰਾਂ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਆਪਣੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਗਈਆਂ। ਡੀ.ਐਲ.ਐਸ.ਏ. ਜਲੰਧਰ ਨੇ ਪ੍ਰੈਸ, ਸਿਵਲ ਸੁਸਾਇਟੀ ਅਤੇ ਆਮ ਜਨਤਾ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਸਹੂਲਤਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ: 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਰਾਹੁਲ ਕੁਮਾਰ ਵੱਲੋਂ ਲਗਭਗ 50 ਪੈਨਲ ਵਕੀਲਾਂ, ਐਲ.ਏ.ਡੀ.ਸੀ., ਪੀ.ਐਲ.ਵੀਜ਼ ਅਤੇ ਸਟਾਫ਼ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਿਵਲ ਜੱਜ ਅਰਜਨ ਸਿੰਘ ਸੰਧੂ ਅਤੇ ਮਾਣਿਕ ਕੌੜਾ, ਮੁੱਖ ਐਲ.ਏ.ਡੀ.ਸੀ. ਹਰਨੇਕ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਡਿਪਟੀ ਮੈਡੀਕਲ ਕਮਿਸ਼ਨਰ ਜਸਵਿੰਦਰ ਸਿੰਘ, ਸੀਨੀਅਰ ਸਹਾਇਕ ਜਗਨ ਨਾਥ ਅਤੇ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।

ਜਲੰਧਰ, ਨਾਲਸਾ (ਐਨ.ਏ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ…

Major Times Editor Major Times Editor

‘ਯੁੱਧ ਨਸ਼ਿਆਂ ਵਿਰੁੱਧ’ ; ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਾ ਛੱਡਕੇ ਪੈਰਾਂ ਸਿਰ ਖੜ੍ਹੇ ਹੋਏ 8 ਵਿਅਕਤੀ

 7 ਨੌਜਵਾਨਾਂ ਨੇ ਹਾਸਲ ਕੀਤੀ ਪਲੇਸਮੈਂਟ, ਇਕ ਨੇ ਸ਼ੁਰੂ ਕੀਤਾ ਸਵੈ-ਰੋਜ਼ਗਾਰ ਜਲੰਧਰ,…

Major Times Editor Major Times Editor

ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਨੇ ਵਾਹਨਾਂ ’ਤੇ ਲਗਾਏ ਰਿਫਲੈਕਟਰ

ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਜ਼ਿਲ੍ਹੇ ’ਚ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ…

Major Times Editor Major Times Editor

ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ ਅੱਜ, ਪ੍ਰਬੰਧ ਮੁਕੰਮਲ

ਪ੍ਰਬੰਧਕਾਂ ਵਲੋਂ ਸੰਗਤ ਜੀ ਨੂੰ ਪਾਲਕੀ ਸਾਹਿਬ ਨਾਲ ਪੈਦਲ ਚੱਲਣ ਦੀ ਬੇਨਤੀ…

Major Times Editor Major Times Editor

ਪੰਜਾਬ ਸਰਕਾਰ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਵਲੋਂ ਗਹਿਣਿਆਂ ਦੀ ਦੁਕਾਨ ’ਤੇ ਹੋਈ ਲੁੱਟ ’ਚ ਨਿਆਂ ਦਿਵਾਉਣ…

Major Times Editor Major Times Editor

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

  ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…

Major Times Editor Major Times Editor

ਜਲੰਧਰ ਨੇ 2025 ’ਚ ਵਧੀਆ ਪ੍ਰਸ਼ਾਸਨ ਤੇ ਵਿਕਾਸ ’ਚ ਪੁੱਟੀਆਂ ਨਵੀਆਂ ਪੁਲਾਂਘਾ, 2026 ’ਚ ਪੂਰੇ ਹੋਣਗੇ ਕਈ ਵੱਡੇ ਪ੍ਰਾਜੈਕਟ

ਜਲੰਧਰ ਪ੍ਰਸ਼ਾਸਨ ਨੇ ਆਉਣ ਵਾਲੇ ਸਾਲ ਲਈ ਪੰਜਾਬ ਸਰਕਾਰ ਦੀਆਂ ਅਹਿਮ ਪਹਿਲਕਦਮੀਆਂ,…

Major Times Editor Major Times Editor