By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Politics > ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Politics

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Varesh Neelkanth
Last updated: September 26, 2026 11:33 am
Varesh Neelkanth
2 hours ago
Share
SHARE

ਚੰਡੀਗੜ੍ਹ, MAJOR TIMES

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ, ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ, ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

पंजाब सरकार द्वारा एस.सी. विद्यार्थियों की पढ़ाई का सहारा और मजबूत; प्री-मैट्रिक छात्रवृत्ति योजना के तहत ₹53.30 करोड़ जारी एवं प्रस्तावित: डॉ. बलजीत कौर
कनाडा में फिरौती और फायरिंग मामले में पंजाबी मूल की महिला गिरफ्तार
Jalandhar Political News: चुनाव से पहले जालंधर AAP में अंदरूनी हलचल; शिमला में पूर्व मेयर संग पार्षदों की पार्टी, बदल सकते है कई चेहरे
Jalandhar Crime News: जालंधर में अवैध हथियार और हेरोइन के साथ एक युवक गिरफ्तार
सुखपाल खैहरा और बिक्रम मजीठिया की बढ़ीं मुश्किलें! CM मान की पत्नी ने भेजा लीगल नोटिस, 24 घंटे में मांगें माफी
Share This Article
Facebook Whatsapp Whatsapp Telegram Email Print
Previous Article ਖੇਤੀਬਾੜੀ ਮੰਤਰੀ ਨਾਲ BKU ਉਗਰਾਹਾਂ ਦੀ ਮੀਟਿੰਗ ਬੇਨਤੀਜਾ,
Next Article ਪੁਲਿਸ ਕਮਿਸ਼ਨਰ ਵੱਲੋਂ ਕੈਫੇ, ਰੈਸਟੋਰੈਂਟ, ਕਲੱਬਾਂ ਸਮੇਤ ਆਮ ਲੋਕਾਂ ਲਈ ਖੁੱਲ੍ਹੇ ਹੋਰ ਅਦਾਰਿਆਂ ਨੂੰ ‘ਅਸਲਾ ਮੁਕਤ ਜ਼ੋਨ’ ਵਜੋਂ ਐਲਾਨਣ ਦੀ ਸਹੂਲਤ ਦੇਣ ਸਬੰਧੀ ਹੁਕਮ ਜਾਰੀ
Leave a Comment

Leave a Reply Cancel reply

Your email address will not be published. Required fields are marked *

Jalandhar Crime: बाइक टक्कर के मामूली विवाद में दातर से जानलेवा हमला
Jalandhar Breaking Crime
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ
Punjab
ਪੁਲਿਸ ਕਮਿਸ਼ਨਰ ਵੱਲੋਂ ਕੈਫੇ, ਰੈਸਟੋਰੈਂਟ, ਕਲੱਬਾਂ ਸਮੇਤ ਆਮ ਲੋਕਾਂ ਲਈ ਖੁੱਲ੍ਹੇ ਹੋਰ ਅਦਾਰਿਆਂ ਨੂੰ ‘ਅਸਲਾ ਮੁਕਤ ਜ਼ੋਨ’ ਵਜੋਂ ਐਲਾਨਣ ਦੀ ਸਹੂਲਤ ਦੇਣ ਸਬੰਧੀ ਹੁਕਮ ਜਾਰੀ
Jalandhar
ਖੇਤੀਬਾੜੀ ਮੰਤਰੀ ਨਾਲ BKU ਉਗਰਾਹਾਂ ਦੀ ਮੀਟਿੰਗ ਬੇਨਤੀਜਾ,
India Breaking
Jalandhar: सरेआम नशा करते युवकों का वीडियो वायरल; लोगों ने दबोचकर की छित्तर परेड
Breaking Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?