By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Punjab > ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ
Punjab

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸਮਾਗਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

Varesh Neelkanth
Last updated: October 4, 2026 10:52 am
Varesh Neelkanth
1 hour ago
Share
SHARE
Highlights
  • ਪਿੰਡਾਂ-ਕਸਬਿਆਂ ਵਿੱਚ ਜਾਓ ਅਤੇ ਲੋਕਾਂ ਨੂੰ ਆਪਣੇ ਨਾਲ ਲੈ ਕੇ ਨਸ਼ਿਆਂ 'ਤੇ ਸ਼ਿਕੰਜਾ ਕੱਸੋ-ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸਮਾਗਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ

ਪੁਲਿਸ ਨੂੰ ਨਸ਼ਾ ਖ਼ਤਮ ਕਰਨ ਲਈ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ-ਭਗਵੰਤ ਸਿੰਘ ਮਾਨ

Contents
  • ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ
  • ਪੁਲਿਸ ਨੂੰ ਨਸ਼ਾ ਖ਼ਤਮ ਕਰਨ ਲਈ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ-ਭਗਵੰਤ ਸਿੰਘ ਮਾਨ

ਚੰਡੀਗੜ੍ਹ, Major Times 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ‘ਤੇ ਜੰਗ ਲੜ ਰਿਹਾ ਹੈ। ਆਪਣੀ ਤਰ੍ਹਾਂ ਦੀ ਪਹਿਲੀ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ ਵਿੱਚ ਜਾਣ, ਲੋਕਾਂ ਨੂੰ ਨਾਲ ਲੈਣ ਅਤੇ ਇਸ ਲਾਹਨਤ ‘ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਚੁੱਕਾ ਹੈ, ਜਦਕਿ ਪੁਲਿਸ ਫੋਰਸ ਨੂੰ ਜਲਦ ਹੀ 450 ਏ.ਐਸ.ਆਈ. ਅਤੇ 3,400 ਪੁਲਿਸ ਜਵਾਨ ਮਿਲਣਗੇ।
ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਡੀ.ਜੀ.ਪੀ. ਤੋਂ ਲੈ ਕੇ ਐਸ.ਐਚ.ਓ. ਤੱਕ ਦੇ ਪੰਜਾਬ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਹੋਈ ਹੈ। ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਪੱਖਪਾਤ ਦੇ 10,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੇ ਹਾਂ। ਆਓ ਸੰਕਲਪ ਲਈਏ ਕਿ ਜਦੋਂ ਤੱਕ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਨਹੀਂ ਪੁੱਟ ਦਿੱਤਾ ਜਾਂਦਾ, ਅਸੀਂ ਨਾ ਰੁਕਾਂਗੇ ਅਤੇ ਨਾ ਹੀ ਝੁਕਾਂਗੇ। ਅਸੀਂ ਕਿਸੇ ਵੀ ਮਾਂ ਜਾਂ ਭੈਣ ਦੀ ਅੱਖ ਵਿੱਚ ਅੱਥਰੂ ਨਹੀਂ ਆਉਣ ਦੇਵਾਂਗੇ ਅਤੇ ਨਸ਼ਾ ਮੁਕਤ ‘ਰੰਗਲਾ ਪੰਜਾਬ’ ਬਣਾਵਾਂਗੇ। ਇਨਕਲਾਬ ਜ਼ਿੰਦਾਬਾਦ।”
ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਇਤਿਹਾਸਕ ਪਹਿਲਕਦਮੀ ਹੈ ਜਿਸ ਰਾਹੀਂ ਮੈਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਨਾਲ ਮਿਲ ਕੇ ਤੁਹਾਡੇ ਕੰਮਕਾਜ ਦੇ ਹਾਲਾਤਾਂ ਨੂੰ ਸਮਝਣ, ਤੁਹਾਡੀਆਂ ਸਮੱਸਿਆਵਾਂ ਸੁਣਨ ਅਤੇ ਤੁਹਾਡੀ ਭਲਾਈ ਲਈ ਕਦਮ ਚੁੱਕਣ ਵਾਸਤੇ ਐਸ.ਐਚ.ਓਜ਼ ਨਾਲ ਸਿੱਧਾ ਰਾਬਤਾ ਕਾਇਮ ਕਰ ਰਿਹਾ ਹਾਂ।”
ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਐਸ.ਐਚ.ਓਜ਼ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਕਿਉਂਕਿ ਜ਼ਮੀਨੀ ਪੱਧਰ ‘ਤੇ ਤੁਸੀਂ ਹੀ ਪੁਲਿਸ ਦਾ ਚਿਹਰਾ ਹੋ। ਲੋਕ ਆਪਣੀਆਂ ਫਰਿਆਦਾਂ ਲੈ ਕੇ ਤੁਹਾਡੇ ਕੋਲ ਆਉਂਦੇ ਹਨ ਅਤੇ ਇਨਸਾਫ਼, ਸੁਰੱਖਿਆ ਤੇ ਤੁਰੰਤ ਕਾਰਵਾਈ ਦੀ ਉਮੀਦ ਰੱਖਦੇ ਹਨ।”
ਉਨ੍ਹਾਂ ਕਿਹਾ, “ਸਾਡੀ ਸਰਕਾਰ ਪੁਲਿਸ ਜਵਾਨਾਂ ਦੇ ਦਬਾਅ ਅਤੇ ਚੁਣੌਤੀਆਂ ਨੂੰ ਸਮਝਦੀ ਹੈ ਅਤੇ ਤੁਹਾਡੀਆਂ ਵਾਜਬ ਚਿੰਤਾਵਾਂ ਪ੍ਰਤੀ ਹਮਦਰਦੀ ਭਰਿਆ ਰਵੱਈਆ ਅਪਣਾ ਰਹੀ ਹੈ। ਪਰ ਸਹਿਯੋਗ ਦੇ ਨਾਲ-ਨਾਲ, ਪੰਜਾਬ ਦੇ ਲੋਕ ਹਰ ਪੁਲਿਸ ਅਧਿਕਾਰੀ ਤੋਂ ਪੇਸ਼ੇਵਰ ਪਹੁੰਚ, ਇਮਾਨਦਾਰੀ ਅਤੇ ਜਵਾਬਦੇਹੀ ਦੀ ਉਮੀਦ ਵੀ ਰੱਖਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਲੋਕ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਸਹਿਯੋਗ ਕਰ ਰਹੇ ਹਨ। ਪਰ ਇੱਕ ਵਾਰ ਜਦੋਂ ਜਾਣਕਾਰੀ ਤੁਹਾਡੇ ਤੱਕ ਪਹੁੰਚ ਜਾਂਦੀ ਹੈ ਤਾਂ ਤੁਰੰਤ ਅਤੇ ਅਸਰਦਾਰ ਕਾਰਵਾਈ ਕਰਨਾ ਤੁਹਾਡੀ ਜ਼ਿੰਮੇਵਾਰੀ ਹੈ।”
ਮੁੱਖ ਮੰਤਰੀ ਨੇ ਐਸ.ਐਚ.ਓਜ਼ ਨੂੰ ਪ੍ਰੇਰਿਤ ਕਰਦਿਆਂ ਕਿਹਾ, “ਹਰ ਸ਼ਿਕਾਇਤ ਅਤੇ ਕਾਰਵਾਈ ਨੂੰ ਪੂਰੀ ਜਾਣਕਾਰੀ ਨਾਲ ਗੰਭੀਰਤਾ, ਪੇਸ਼ੇਵਰਤਾ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਤੋਂ ਨਜਿੱਠਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਬਚਾਉਣ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।”
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਦੱਸਿਆ, “ਅਸੀਂ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ., ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਅਤੇ ਹੋਰ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਮੁਹੱਈਆ ਕਰਵਾ ਰਹੇ ਹਾਂ। ਆਧੁਨਿਕ ਪੁਲਿਸਿੰਗ ਬਹੁਤ ਜ਼ਰੂਰੀ ਹੈ ਕਿਉਂਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਨੈੱਟਵਰਕ ਦਿਨ-ਬ-ਦਿਨ ਵਧੇਰੇ ਸਮਾਰਟ ਤੇ ਆਧੁਨਿਕ ਹੁੰਦੇ ਜਾ ਰਹੇ ਹਨ।”
ਤਕਨਾਲੋਜੀ-ਆਧਾਰਿਤ ਪੁਲਿਸਿੰਗ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ, “ਪੰਜਾਬ ਤਕਨਾਲੋਜੀ-ਆਧਾਰਿਤ ਪੁਲਿਸਿੰਗ ਵੱਲ ਵਧ ਰਿਹਾ ਹੈ, ਜਿਸ ਵਿੱਚ ਏ.ਆਈ. ਅਧਾਰਿਤ ਨਿਗਰਾਨੀ ਪ੍ਰਣਾਲੀ ਦੀ ਵਰਤੋਂ ਵੀ ਸ਼ਾਮਲ ਹੈ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਜਦੋਂ ਮੈਂ ਐਮ.ਪੀ. ਵਜੋਂ ਸੇਵਾ ਨਿਭਾ ਰਿਹਾ ਸੀ, ਮੈਂ ਧੂਰੀ, ਸੁਨਾਮ, ਮਲੇਰਕੋਟਲਾ, ਭਦੌੜ, ਮਹਿਲ ਕਲਾਂ, ਬਰਨਾਲਾ ਅਤੇ ਲਹਿਰਾਗਾਗਾ ਦੇ ਪ੍ਰਮੁੱਖ ਸਥਾਨਾਂ ‘ਤੇ ਸੀ.ਸੀ.ਟੀ.ਵੀ. ਲਾਉਣ ਦੀ ਪਹਿਲਕਦਮੀ ਕੀਤੀ ਸੀ ਤਾਂ ਜੋ ਸਥਿਤੀ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਸਕੇ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਮੇਰੇ ਵੱਲੋਂ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਵੀ ਇਹ ਤਕਨਾਲੋਜੀ-ਆਧਾਰਿਤ ਪਹਿਲਕਦਮੀਆਂ ਜਾਰੀ ਰਹੀਆਂ। ਪੁਲਿਸਿੰਗ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਤਕਨਾਲੋਜੀ ਹੁਣ ਸਾਡੀ ਰਣਨੀਤੀ ਦਾ ਇੱਕ ਅਹਿਮ ਹਿੱਸਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਵਿਆਪਕ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ, “ਸੜਕ ਸੁਰੱਖਿਆ ਫੋਰਸ ਵਿਸ਼ੇਸ਼ ਅਤੇ ਤਕਨਾਲੋਜੀ ਨਾਲ ਲੈਸ ਪੁਲਿਸਿੰਗ ਦੀ ਵੱਡੀ ਉਦਾਹਰਨ ਹੈ। ਇਹ ਸੜਕੀ ਸੁਰੱਖਿਆ ਅਤੇ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ ਅਤੇ ਫਰਵਰੀ, 2024 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਨੇ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਪੁਲਿਸ ਨਾ ਸਿਰਫ਼ ਅਪਰਾਧ ਨਾਲ ਲੜ ਰਹੀ ਹੈ ਸਗੋਂ ਨੌਜਵਾਨਾਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਦੇ ਨਾਲ ਹੀ ਸਾਡੀ ਪੁਲਿਸ ਫੋਰਸ ਕੌਮੀ ਸੁਰੱਖਿਆ ਲਈ ਵੀ ਅੱਗੇ ਹੋ ਕੇ ਢਾਲ ਵਜੋਂ ਸੇਵਾ ਨਿਭਾ ਰਹੀ ਹੈ।”
ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਤੁਹਾਨੂੰ ਵਿਦਿਅਕ ਅਦਾਰਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੇ ਭਿਆਨਕ ਸਿੱਟਿਆਂ ਤੋਂ ਬਚਾਇਆ ਜਾ ਸਕੇ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਨਾਲ ਖ਼ਤਮ ਨਹੀਂ ਹੁੰਦੀ, ਸਾਨੂੰ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀ ਨੂੰ ਵੀ ਬਚਾਉਣਾ ਪਵੇਗਾ।”
ਉਨ੍ਹਾਂ ਕਿਹਾ, “ਸਾਡਾ ਧਿਆਨ ਨਸ਼ਾ ਛੁਡਾਉਣ, ਮੁੜ-ਵਸੇਬੇ ਅਤੇ ਨਸ਼ੇ ਦੇ ਹਰ ਪੀੜਤ ਨੂੰ ਨਵੇਂ ਸਿਰੇ ਤੋਂ ਜ਼ਿੰਦਗੀ ਸ਼ੁਰੂ ਕਰਨ ਦਾ ਮੌਕਾ ਦੇਣ ‘ਤੇ ਅਧਾਰਿਤ ਹੈ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਜੋ ਵਿਅਕਤੀ ਨਸ਼ੇ ਦਾ ਸ਼ਿਕਾਰ ਹੋ ਚੁੱਕਾ ਹੈ, ਉਹ ਸਧਾਰਨ ਅਤੇ ਸਵੈ-ਮਾਣ ਵਾਲੀ ਜ਼ਿੰਦਗੀ ਵਿੱਚ ਵਾਪਸ ਪਰਤ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸੂਬਾ ਸਰਕਾਰ ਕੇਂਦਰ ਸਰਕਾਰ ਨਾਲ ਐਨ.ਡੀ.ਪੀ.ਐਸ. ਐਕਟ ਨੂੰ ਹੋਰ ਸਖ਼ਤ ਬਣਾਉਣ ਲਈ ਵੀ ਗੱਲਬਾਤ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।”
ਪੁਲਿਸ ਮੁਲਾਜ਼ਮਾਂ ਦੀ ਭਲਾਈ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਅਸੀਂ ਕਈ ਅਹਿਮ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਛੁੱਟੀਆਂ ਦੀ ਸਹੂਲਤ ਦੇਣਾ, ਪੈਨਸ਼ਨ ਨਾਲ ਸਬੰਧਤ ਬਕਾਇਆ ਮਾਮਲਿਆਂ ਦਾ ਨਿਪਟਾਰੇ ‘ਚ ਤੇਜ਼ੀ ਅਤੇ ਅਪਰਾਧ ਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਦੀ ਰਫ਼ਤਾਰ ਤੇਜ਼ ਕਰਨਾ ਸ਼ਾਮਲ ਹੈ।”
ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਬਾਰੇ ਉਨ੍ਹਾਂ ਕਿਹਾ, “ਅਸੀਂ 450 ਏ.ਐਸ.ਆਈਜ਼. ਦੀ ਸਿੱਧੀ ਭਰਤੀ ਕਰ ਰਹੇ ਹਾਂ। ਲਗਭਗ 3,400 ਨਵੇਂ ਰੰਗਰੂਟ ਇਸ ਵੇਲੇ ਸਿਖਲਾਈ ਲੈ ਰਹੇ ਹਨ, ਜਦਕਿ ਅਗਲੇ ਵਿੱਤੀ ਵਰ੍ਹੇ ਵਿੱਚ ਪੁਲਿਸ ਦੀਆਂ 10,000 ਹੋਰ ਅਸਾਮੀਆਂ ਦਾ ਇਸ਼ਤਿਹਾਰ ਦੇਣ ਦੀ ਤਜਵੀਜ਼ ਹੈ। ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਪ੍ਰਕਿਰਿਆ ਰਾਹੀਂ ਕੀਤੀ ਜਾ ਰਹੀ ਹੈ। ਅਸੀਂ ਪੁਲਿਸ ਫੋਰਸ ਦਾ ਵਿਸਥਾਰ ਅਤੇ ਆਧੁਨਿਕੀਕਰਨ ਕਰ ਰਹੇ ਹਾਂ ਤਾਂ ਜੋ ਸਾਡੇ ਜਵਾਨਾਂ ਕੋਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਲੋੜੀਂਦੀ ਸਮਰੱਥਾ ਅਤੇ ਸਰੋਤ ਹੋਣ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੀ ਸੇਵਾ ਅਤੇ ਕੁਰਬਾਨੀ ਦੀ ਸ਼ਾਨਦਾਰ ਵਿਰਾਸਤ ਰਹੀ ਹੈ, ਜੋ ਅੱਜ ਇਹ ‘ਰੰਗਲਾ ਪੰਜਾਬ’ ਸਿਰਜਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ। ਮੁੱਖ ਮੰਤਰੀ ਨੇ ਪੁਲਿਸ ਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਹਾਨੂੰ ਨਸ਼ਿਆਂ ਵਿਰੁੱਧ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਨਾ ਪਵੇਗਾ ਕਿਉਂਕਿ ਇਸ ਵਰਦੀ ਨਾਲ ਪੰਜਾਬ ਦੇ ਹਰੇਕ ਪਰਿਵਾਰ ਦਾ ਭਰੋਸਾ ਜੁੜਿਆ ਹੋਇਆ ਹੈ।”
ਪੁਲਿਸ ਮੁਲਾਜ਼ਮਾਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਭਰੋਸੇ ਦੀ ਇਮਾਨਦਾਰੀ, ਦਲੇਰੀ ਅਤੇ ਹਮਦਰਦੀ ਨਾਲ ਰਾਖੀ ਕਰੋ। ਇਹ ਯਕੀਨੀ ਬਣਾਓ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਪੰਜਾਬ ਦੇ ਇਤਿਹਾਸ ਵਿੱਚ ਪੰਜਾਬ ਪੁਲਿਸ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇ।”
ਮੁੱਖ ਮੰਤਰੀ ਨੇ ਕਿਹਾ, “ਮੈਂ ਇੱਥੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਰਸਮੀ ਮੀਟਿੰਗ ਕਰਨ ਨਹੀਂ ਆਇਆ। ਮੈਂ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਥਾਣਾ ਮੁਖੀਆਂ (ਐੱਸ.ਐੱਚ.ਓਜ਼) ਨੂੰ ਮਿਲਣ ਆਇਆ ਹਾਂ। ਤੁਸੀਂ ਉਹ ਅਧਿਕਾਰੀ ਹੋ, ਜਿਨ੍ਹਾਂ ਦਾ ਲੋਕਾਂ ਨਾਲ ਸਿੱਧਾ ਰਾਬਤਾ ਰਹਿੰਦਾ ਹੈ ਅਤੇ ਤੁਸੀਂ ਰੋਜ਼ਾਨਾ ਪੁਲੀਸਿੰਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋ। ਇਹ ਲੜਾਈ ਬਹੁਤ ਚੁਣੌਤੀਪੂਰਨ ਹੈ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਅਸੀਂ ਕੌਮਾਂਤਰੀ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਵੀ ਲੜਾਈ ਲੜ ਰਹੇ ਹਾਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਕੌਮਾਂਤਰੀ ਸਰਹੱਦ ਲੱਗਦੀ ਹੈ। ਛੇ ਜ਼ਿਲ੍ਹਿਆਂ—ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀ ਪਾਕਿਸਤਾਨ ਨਾਲ ਸਰਹੱਦ ਸਾਂਝੀ ਹੈ। ਸਾਡਾ ਗੁਆਂਢੀ ਮੁਲਕ ਮਿਹਨਤਕਸ਼ ਅਤੇ ਖ਼ੁਸ਼ਹਾਲ ਲੋਕਾਂ ਦੀ ਧਰਤੀ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਰਦਾ ਰਹਿੰਦਾ ਹੈ। ਇਸ ਲਈ ਸਾਨੂੰ ਚੌਕਸ ਰਹਿਣਾ ਪਵੇਗਾ ਅਤੇ ਅਸੀਂ ਇਨ੍ਹਾਂ ਕੋਸ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਾ।”
ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਐੱਨ.ਡੀ.ਪੀ.ਐੱਸ. ਐਕਟ ਤਹਿਤ 95,644 ਤੋਂ ਵੱਧ ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ ਅਤੇ ਲਗਭਗ 1,27,821 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ 7,265 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ 375 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।”
ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੀ ਭਾਈਵਾਲੀ ਅਹਿਮ ਹਿੱਸਾ ਬਣ ਕੇ ਉੱਭਰੀ ਹੈ। ਉਨ੍ਹਾਂ ਅੱਗੇ ਕਿਹਾ, “ਪਿੰਡ ਸੁਰੱਖਿਆ ਕਮੇਟੀਆਂ ਨੇ ਪੁਲਿਸ ਨੂੰ 24,083 ਗੁਪਤ ਸੂਚਨਾਵਾਂ ਦਿੱਤੀਆਂ ਹਨ। ਇਨ੍ਹਾਂ ਸੂਚਨਾਵਾਂ ਦੇ ਆਧਾਰ ‘ਤੇ 4,843 ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 6,515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੈ। ਸਰਕਾਰ ਦੀ ਮੋਹਰੀ ਫੋਰਸ ਵਜੋਂ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਸੁੱਟਣਾ ਪੁਲਿਸ ਦਾ ਨੈਤਿਕ ਫ਼ਰਜ਼ ਹੈ। ਅਸੀਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਵਿਰੁੱਧ ਇਹ ਜੰਗ ਲੜ ਰਹੇ ਹਾਂ ਅਤੇ ਮੈਦਾਨ-ਏ-ਜੰਗ ਵਿੱਚ ਸਮਾਜ ਦੇ ਦੁਸ਼ਮਣਾਂ ਵਿਰੁੱਧ ਦਿਨ-ਰਾਤ ਲੜਨ ਵਾਲੇ ਥਾਣਾ ਮੁਖੀ ਅਸਲ ਯੋਧੇ ਹਨ।”
ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ, “ਮੈਂ ਸਾਡੇ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਲਾਮ ਕਰਦਾ ਹਾਂ ਜੋ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ ਆਪਣੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਉਨ੍ਹਾਂ ਦਾ ਸਾਥ ਦਿੰਦੇ ਹਨ। ਇਸ ਔਖੀ ਲੜਾਈ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਬਰਾਬਰ ਅਹਿਮ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਇਹ ਸਿਰਫ਼ ਤੁਹਾਡੀ ਇਕੱਲਿਆਂ ਦੀ ਲੜਾਈ ਨਹੀਂ ਹੈ। ਇਹ ਸਮੁੱਚੇ ਪੰਜਾਬ ਦੀ ਜੰਗ ਹੈ ਅਤੇ ਇਹ ਸਾਡੇ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਹੈ। ਸਮਾਜ ਦੇ ਹਰੇਕ ਵਰਗ ਨੂੰ ਇਸ ਲੜਾਈ ਵਿੱਚ ਇੱਕਜੁੱਟ ਹੋਣਾ ਪਵੇਗਾ।”
ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ, “ਡਰੋਨਾਂ ਰਾਹੀਂ ਕੌਮਾਂਤਰੀ ਸਰਹੱਦ ਪਾਰੋਂ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਡਰੋਨ ਭਾਵੇਂ ਨਸ਼ਾ ਲਿਆ ਸਕਦਾ ਹੈ, ਪਰ ਹਰੇਕ ਅਜਿਹੇ ਡਰੋਨ ਦੇ ਪਿੱਛੇ ਅਪਰਾਧਿਕ ਮਾਨਸਿਕਤਾ ਵਾਲਾ ਕੋਈ ਮਨੁੱਖੀ ਦਿਮਾਗ਼ ਕੰਮ ਕਰ ਰਿਹਾ ਹੁੰਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਡਰੋਨ ਗਤੀਵਿਧੀਆਂ ‘ਤੇ ਕਰੜੀ ਨਜ਼ਰ ਸਥਾਨਕ ਭਾਈਚਾਰਿਆਂ ਦੇ ਸਰਗਰਮ ਸਹਿਯੋਗ ਨਾਲ ਹੀ ਸੰਭਵ ਹੈ। ਸ਼ੱਕੀ ਗਤ…

ਐੱਲਪੀਯੂ ਹਿੰਸਾ ਮਾਮਲਾ: ਤਿੰਨ ਨੌਜਵਾਨ ਗ੍ਰਿਫ਼ਤਾਰ, ਪੰਜ ਹੋਰ ਹਿਰਾਸਤ ’ਚ
ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬਾ ਭਰ ‘ਚ ਗੇਟ ਰੈਲੀਆਂ
16 वर्षीय नाबालिग प्रेमिका ने दी बॉयफ्रेंड को पिटवाने की सुपारी; इलाज के दौरान युवक की मौत
Jalandhar Crime News: बस स्टैंड के पास करियाना दुकान में दबंगई
Jalandhar News: जालंधर के कचहरी चौक पर बड़ा हादसा; बंद पड़े वोडाफोन दफ्तर में भीषण आग
Share This Article
Facebook Whatsapp Whatsapp Telegram Email Print
Previous Article
Next Article Jalandhar: हरा-भरा और स्वच्छ जालंधर बनाने में जनभागीदारी जरूरी: वनीत धीर
Leave a Comment

Leave a Reply Cancel reply

Your email address will not be published. Required fields are marked *

Jalandhar: हरा-भरा और स्वच्छ जालंधर बनाने में जनभागीदारी जरूरी: वनीत धीर
Jalandhar Breaking Punjab
October 4, 2026
Breaking Punjab
Punjab Congress: जालंधर कांग्रेस भवन में बांटी गई मिठाइयां; नेताओं ने परगट सिंह को बताया ‘पंजाब कांग्रेस का नया कप्तान’
Jalandhar Breaking
Girls Rescue Oman: ओमान में फंसीं पंजाब की 2 बेटियां सुरक्षित वतन लौटीं; संत सीचेवाल के प्रयासों से मिली रिहाई
India Breaking Crime Punjab
Woman Rape Case: युवती से शादी का झांसा देकर रेप ; आरोपी समीर को किया गिरफ्तार
Breaking Crime Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?