By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਲਹਿੰਦੇ ਪੰਜਾਬ ਨਾਲ ਸਿੱਖਾਂ ਦਾ ਡੂੰਘਾ ਧਾਰਮਿਕ ਅਤੇ ਇਤਿਹਾਸਕ ਰਿਸ਼ਤਾ- ਜਥੇਦਾਰ ਗਿਆਨੀ ਗੜਗੱਜ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Punjab > ਲਹਿੰਦੇ ਪੰਜਾਬ ਨਾਲ ਸਿੱਖਾਂ ਦਾ ਡੂੰਘਾ ਧਾਰਮਿਕ ਅਤੇ ਇਤਿਹਾਸਕ ਰਿਸ਼ਤਾ- ਜਥੇਦਾਰ ਗਿਆਨੀ ਗੜਗੱਜ
Punjab

ਲਹਿੰਦੇ ਪੰਜਾਬ ਨਾਲ ਸਿੱਖਾਂ ਦਾ ਡੂੰਘਾ ਧਾਰਮਿਕ ਅਤੇ ਇਤਿਹਾਸਕ ਰਿਸ਼ਤਾ- ਜਥੇਦਾਰ ਗਿਆਨੀ ਗੜਗੱਜ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ,

Varesh Neelkanth
Last updated: November 23, 2026 10:28 am
Varesh Neelkanth
44 minutes ago
Share
SHARE
Highlights
  • 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ,

1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ: Major Times

Contents
  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ,
  • 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਐਤਵਾਰ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰ ਰਹੇ ਹਨ। ਪਾਕਿਸਤਾਨ ਪਹੁੰਚਣ ‘ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦਾ ਨਿੱਘਾ ਸਵਾਗਤ ਕੀਤਾ।

ਸਵਾਗਤੀ ਸਮਾਰੋਹ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਲਹਿੰਦੇ ਪੰਜਾਬ ਨਾਲ ਸਿੱਖਾਂ ਦਾ ਡੂੰਘਾ ਧਾਰਮਿਕ ਅਤੇ ਇਤਿਹਾਸਕ ਰਿਸ਼ਤਾ ਹੈ। ਇਸ ਧਰਤੀ ‘ਤੇ ਸਿੱਖ ਧਰਮ ਦੇ ਮਹਾਨ ਇਤਿਹਾਸ ਨਾਲ ਜੁੜੇ ਕਈ ਪਵਿੱਤਰ ਅਸਥਾਨ ਮੌਜੂਦ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਦੀ ਹਰ ਸਿੱਖ ਦੀ ਦਿਲੀ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਚੜ੍ਹਦੇ ਪੰਜਾਬ ਵੱਲੋਂ ਪਿਆਰ, ਸਾਂਝ ਅਤੇ ਅਮਨ-ਸ਼ਾਂਤੀ ਦਾ ਸੁਨੇਹਾ ਲੈ ਕੇ ਆਏ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਭਾਈਚਾਰੇ ਅਤੇ ਹਰ ਮਨੁੱਖ ਅੰਦਰ ਪਰਮਾਤਮਾ ਦੀ ਜੋਤ ਦੇਖਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੋਵਾਂ ਪੰਜਾਬਾਂ ਦੇ ਲੋਕਾਂ ਨੂੰ ਸਾਂਝੀ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਧ ਤੋਂ ਵੱਧ ਯਤਨ ਕਰਨ ਦੀ ਅਪੀਲ ਕੀਤੀ।

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਜਤਾਈ ਉਮੀਦ

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਸ ਨੂੰ ਮੁੜ ਖੋਲ੍ਹਣ ਲਈ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਸੰਗਤ ਲਈ ਲਾਂਘਾ ਖੋਲ੍ਹਣ ਦਾ ਰਾਹ ਪੱਧਰਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਮੌਕੇ ‘ਤੇ ਵੀਜ਼ਾ ਦੇਣ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ।

ਜਥੇਦਾਰ ਗੜਗੱਜ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਅਤੇ ਬੰਦ ਪਏ ਗੁਰਧਾਮਾਂ ਨੂੰ ਮੁੜ ਸੰਗਤ ਲਈ ਖੋਲ੍ਹਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਰਾਤਨ ਇਮਾਰਤਾਂ ਨੂੰ ਢਾਹ ਕੇ ਨਵੀਆਂ ਇਮਾਰਤਾਂ ਬਣਾਉਣ ਦੀ ਬਜਾਏ ਰਵਾਇਤੀ ਤਕਨੀਕਾਂ ਅਤੇ ਪੁਰਾਣੀ ਸਮੱਗਰੀ ਦੀ ਵਰਤੋਂ ਕਰਕੇ ਉਨ੍ਹਾਂ ਦੀ ਅਸਲ ਵਿਰਾਸਤੀ ਦਿੱਖ ਕਾਇਮ ਰੱਖਣੀ ਚਾਹੀਦੀ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਖਾਰਾ ਸਾਹਿਬ ਨੂੰ 27 ਨਵੰਬਰ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਸਿੱਖ ਸੰਗਤ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਾਕਿਸਤਾਨ ਆਉਣ ਦਾ ਸੱਦਾ ਵੀ ਦਿੱਤਾ ਅਤੇ ਜਥੇ ਦੇ ਸੁਚੱਜੇ ਪ੍ਰਬੰਧਾਂ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਇਸ ਵਾਰ 1822 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਧਾਰਮਿਕ ਯਾਤਰਾ ਪੂਰੀ ਕਰਨ ਉਪਰੰਤ ਜਥਾ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।

जालंधर कैंट के MLA परगट सिंह बने पंजाब कांग्रेस के नए प्रधान, संगठन में भारी फेरबदल की तैयारी
Indian Hockey के उपाध्यक्ष नितिन कोहली ने दिल्ली में एशियन चैंपियंस ट्रॉफी की तैयारियों की समीक्षा की; एशियन गेम्स में पुरुष व महिला टीमों के ऐतिहासिक ‘डबल गोल्ड’ का मनाया जश्न
ਜਾਣੋ ਕੌਣ ਸਨ ਪਰਵਿੰਦਰ ਸਿੰਘ ਝੋਟਾ? ਕੌਮੀ ਪੱਧਰ ਦੇ ਮੁੱਕੇਬਾਜ਼ ਤੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਤੱਕ ਦਾ ਸਫ਼ਰ
Jalandhar Road Accident: जालंधर हाईवे पर भीषण सड़क हादसा; अनियंत्रित होकर डिवाइडर पर पलटा ट्रक
AI ਨਾਲ ਫੋਟੋਆਂ ਨੂੰ ਮਿਲ ਰਿਹਾ 1980s ਦਾ ‘ਵਿੰਟੇਜ’ ਲੁੱਕ; ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਨਵਾਂ ਟ੍ਰੈਂਡ
Share This Article
Facebook Whatsapp Whatsapp Telegram Email Print
Previous Article ਲੁਧਿਆਣਾ ਰੇਲਵੇ ਸਟੇਸ਼ਨ ’ਤੇ ਨਾਨ-ਇੰਟਰਲੌਕਿੰਗ ਕੰਮ ਕਾਰਨ ਰੇਲ ਆਵਾਜਾਈ ਪ੍ਰਭਾਵਿਤ,
Next Article ਯੁੱਧ ਨਸ਼ਿਆਂ ਵਿਰੁੱਧ : ਸੈਂਕੜੇ ਬਾਈਕ ਸਵਾਰਾਂ ਨੇ ਰੈਲੀ ਰਾਹੀਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਦਿੱਤਾ ਸੁਨੇਹਾ
Leave a Comment

Leave a Reply Cancel reply

Your email address will not be published. Required fields are marked *

ਯੁੱਧ ਨਸ਼ਿਆਂ ਵਿਰੁੱਧ : ਸੈਂਕੜੇ ਬਾਈਕ ਸਵਾਰਾਂ ਨੇ ਰੈਲੀ ਰਾਹੀਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਦਿੱਤਾ ਸੁਨੇਹਾ
Breaking
ਲੁਧਿਆਣਾ ਰੇਲਵੇ ਸਟੇਸ਼ਨ ’ਤੇ ਨਾਨ-ਇੰਟਰਲੌਕਿੰਗ ਕੰਮ ਕਾਰਨ ਰੇਲ ਆਵਾਜਾਈ ਪ੍ਰਭਾਵਿਤ,
Punjab
ਸੁਤੰਤਰਤਾ ਸੈਨਾਨੀ ਮਹਾਰਾਜ ਕ੍ਰਿਸ਼ਨ ਖੰਨਾ ਦੇ ਨਾਂ ’ਤੇ ਰੱਖਿਆ ਲਾਜਪਤ ਨਗਰ ਤੋਂ ਗੁਲਾਬ ਪਾਰਕ ਤੱਕ ਸੜਕ ਦਾ ਨਾਂ
Jalandhar
ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ
Jalandhar
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ ਸਜਿਆ ਵਿਸ਼ਾਲ ਨਗਰ ਕੀਰਤਨ,
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?